Thursday, April 16, 2026

ਆਈ.ਐਸ.ਓ. ਦਾ ਢਾਂਚਾ ਭੰਗ, ਢਾਂਚੇ ਦਾ ਪੁਨਰਗਠਨ ਕੁੱਝ ਦਿਨਾਂ ‘ਚ – ਜੋੜਾ

PPN14101412
ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ)  ਪਿਛਲੇ ਲੰਮੇ ਸਮੇਂ ਤੋਂ ਸਿੱਖ ਕੌਮ ਦੀ ਸੇਵਾ ਵਿੱਚ ਜੁੱਟੀ ਸਿੱਖ ਜਥੇਬੰਦੀ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ (ਆਈ.ਐਸ.ਓ) ਦੀ ਇੱਕ ਵਿਸ਼ੇਸ਼ ਇਕੱਤਰਤਾ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਕੰਵਰਬੀਰ ਸਿੰਘ (ਅੰਮ੍ਰਿਤਸਰ) ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮੁੱਖ ਤੌਰ ਤੇ ਜਥੇਬੰਦੀ ਦੇ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਜੌੜਾ ਤੇ ਕੌਮੀ ਸੀਨੀ: ਮੀਤ ਪ੍ਰਧਾਨ ਸੁਖਵਿੰਦਰ ਸਿੰਘ ਖਾਲਸਾ ਸ਼ਾਮਿਲ ਹੋਏ।ਮੀਟਿੰਗ ਵਿੱਚ ਸਰਬਸੰਮਤੀ ਨਾਲ ਵਿਚਾਰ ਕਰਨ ਉਪਰੰਤ ਆਈ.ਐਸ.ਓ. ਦਾ ਢਾਂਚਾ ਭੰਗ ਕਰ ਦਿੱਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਜੌੜਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜਥੇਬੰਦੀ ਵਿੱਚ ਕੁੱਝ ਅਹਿਮ ਨਿਯੁੱਕਤੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸਿੱਖ ਕੌਮ ਦੀ ਸੋਚ ਨੂੰ ਵਧਾਉਣ ਵਾਲੇ ਨੌਜਵਾਨਾਂ ਨੂੰ ਹੋਰ ਅੱਗੇ ਲਿਆਂਦਾ ਜਾਵੇਗਾ ਤਾਂ ਜੋ ਸਿੱਖੀ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ।ਇਸ ਦੇ ਨਾਲ-ਨਾਲ ਕੌਮੀ ਮਸਲਿਆਂ ਦੇ ਹੱਲ ਲਈ ਵਿਉਂਤਬੰਦੀ ਬਣਾਈ ਜਾਵੇਗੀ। ਜੌੜਾ ਨੇ ਕਿਹਾ ਕਿ ਆਈ.ਐਸ.ਓ. ਦਾ ਪੁਨਰਗਠਨ ਜਲਦ ਆਉਂਦੇ ਕੁੱਝ ਦਿਨਾਂ ਵਿੱਚ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਸਮੇਂ ਦੇਸ਼, ਵਿਦੇਸ਼ ਤੇ ਪੰਜਾਬ ਦੇ ਨੌਜਵਾਨਾਂ ਵੱਲੋਂ ਜਥੇਬੰਦੀ ਵਿੱਚ ਸ਼ਾਮਿਲ ਹੋਣ ਲਈ ਸੰਪਰਕ ਬਣਾਇਆ ਜਾ ਰਿਹਾ ਹੈ।ਉਨ੍ਹਾਂ ਸਾਰਿਆਂ ਨੂੰ ਆਈ.ਐਸ.ਓ. ਦੇ ਪਲੇਟਫਾਰਮ ਤੇ ਲਿਆਂਦਾ ਜਾਵੇਗਾ। ਜੌੜਾ ਨੇ ਕਿਹਾ ਕਿ ਜਥੇਬੰਦੀ ਦਾ ਮੁੱਖ ਉਦੇਸ਼ ਸਿੱਖੀ ਦੀ ਪ੍ਰਫੂਲਤਾ ਅਤੇ ਸਿੱਖ ਕੌਮ ਦੇ ਸਾਰੇ ਹੀ ਮਸਲਿਆਂ ਨੂੰ ਦਿਸ਼ਾ ਦਿੰਦਿਆਂ ਹੱਲ ਕਰਵਾਉਣਾ ਹੈ।ਜਿਸ ਵਿੱਚ ਨੌਜਵਾਨਾਂ ਦੀ ਮਦਦ ਲਈ ਜਾਵੇਗੀ ਤਾਂ ਜੋ ਇਸਦੇ ਚੰਗੇ ਨਤੀਜੇ ਲਿਆਂਦੇ ਜਾ ਸਕਣ।ਅਖੀਰ ਵਿੱਚ ਆਈ.ਐਸ.ਓ. ਦੇ ਸ਼ਹਿਰੀ ਪ੍ਰਧਾਨ ਕੰਵਰਬੀਰ ਸਿੰਘ ਅੰਮ੍ਰਿਤਸਰ ਨੇ ਦੱਸਿਆ ਕਿ ਜਥੇਬੰਦੀ ਦੇ ਢਾਂਚੇ ਦੇ ਪੁਨਰਗਠਨ ਪ੍ਰੋਗਰਾਮ ਨੂੰ ਸਫਲ ਬਨਾਉਣ ਲਈ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਸ਼ਹਿਰੀ ਸੀਨੀ: ਮੀਤ ਪ੍ਰਧਾਨ ਗੁਰਮਨਜੀਤ ਸਿੰਘ ਅੰਮ੍ਰਿਤਸਰ, ਬਲਵਿੰਦਰ ਸਿੰਘ ਲੁਧਿਆਣਾ, ਕੁਲਜੀਤ ਸਿੰਘ, ਜਸਵੰਤ ਸਿੰਘ, ਬਲਦੇਵ ਸਿੰਘ, ਗੁਰਿੰਦਰ ਸਿੰਘ, ਗੁਰਜੋਤ ਸਿੰਘ ਵੀ ਹਾਜ਼ਰ ਸਨ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …

Leave a Reply