ਲੌਂਗੋਵਾਲ, 16 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਕਿਸਾਨਾਂ ਨੂੰ ਖੇਤੀ ਦੇ ਵੱਧ ਅਤੇ ਲਾਹੇਵੰਦ ਭਾਅ ਦਿਵਾਉਣ ਲਈ ਕੇਂਦਰ ਸਰਕਾਰ ਨੇ
ਨਵਾਂ ਆਰਡੀਨੈਂਸ ਪਾਸ ਕੀਤਾ ਹੈ।ਜਿਸ ਤਹਿਤ ਕਿਸਾਨ ਆਪਣੀ ਫਸਲ ਨੂੰ ਦੇਸ਼ ਦੇ ਕਿਸੇ ਵੀ ਕੋਨੇ ਵਿੱਚ ਵੱਧ ਰੇਟ ਤੇ ਵੇਚ ਸਕਦਾ ਹੈ।
ਇਹਨਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਕੇਂਦਰੀ ਕਿਸਾਨ ਮੋਰਚੇ ਦੇ ਉਪ ਪ੍ਰਧਾਨ ਸਤਵੰਤ ਸਿੰਘ ਪੂਨੀਆ ਨੇ ਕਿਹਾ ਕਿ ਇਸ ਨਵੇਂ ਕਾਨੂੰਨ ਪਾਸ ਕਰਨ ਮੌਕੇ ਸੁਖਬੀਰ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਵੀ ਸੰਸਦ ਵਿੱਚ ਮੌਜੂਦ ਸਨ।ਜਿੰਨਾਂ ਨੂੰ ਇਸ ਗੱਲ ਦਾ ਗਿਆਨ ਹੈ ਕਿ ਇਹ ਨਵਾਂ ਬਿੱਲ ਕਿਸਾਨ ਹਿਤੈਸ਼ੀ ਹੈ।ਪਰ ਕਿਸਾਨਾਂ ਦੀਆਂ ਫਸਲਾਂ ਦੇ ਸਮਰਥਨ ਮੁੱਲ ਨੂੰ ਲੈ ਕੇ ਪਿਛਲੇ ਦਿਨੀਂ ਸੁਖਬੀਰ ਸਿੰਘ ਬਾਦਲ ਵਲੋਂ ਜੋ ਬਿਆਨਬਾਜ਼ੀ ਕੀਤੀ ਗਈ ਹੈ ਉਹ ਉਹਨਾਂ ਦੇ ਦੋਹਰੇ ਮਾਪਦੰਡਾਂ ਦੀ ਤਰਜ਼ਮਾਨੀ ਕਰਦੇ ਹਨ ਅਤੇ ਅਜਿਹੇ ਬਿਆਨ ਹਾਸੋਹੀਣੀ ਹਨ।
ਉਨਾਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਤੇ ਸੰਬੰਧਤ ਮੰਤਰੀ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਕਿਸੇ ਵੀ ਕੀਮਤ ‘ਤੇ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਨੂੰ ਨਹੀਂ ਹਟਾਉਣਗੇ ਤਾਂ ਭਾਜਪਾ ਨਾਲ ਨਹੁੰ ਮਾਸ ਦਾ ਰਿਸਤਾ ਨਿਭਾਉਣ ਵਾਲੀ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੇ ਕਿਸਾਨਾਂ ਨੂੰ ਭੰਬਲਭੂਸੇ ਵਿੱਚ ਪਾਉਣ ਦੀ ਕੀ ਲੋੜ ਹੈ।ਉਨਾਂ ਸੁਖਬੀਰ ਸਿੰਘ ਬਾਦਲ ਦੇ ਬਿਆਨਾਂ ਤੋਂ ਹੈਰਾਨ ਹੁੰਦਿਆਂ ਕਿਹਾ ਕਿ ਜਦੋਂ ਤੋਂ ਭਾਜਪਾ ਨੇ ਪੰਜਾਬ ਵਿੱਚ ਆਪਣੀ ਪਾਰਟੀ ਨੂੰ ਮਜ਼ਬੂਤ ਕਰਦਿਆਂ ਪਿੰਡ ਪੱਧਰ ਤੱਕ ਮੈਂਬਰਸ਼ਿਪ ਭਰਤੀ ਕੀਤੀ ਹੈ ਅਤੇ 2022 ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਘੱਟੋ ਘੱਟ 60 ਸੀਟਾਂ ‘ਤੇ ਚੋਣਾਂ ਲੜਨ ਦਾ ਐਲਾਨ ਕੀਤਾ ਹੈ, ਉਦੋਂ ਤੋਂ ਹੀ ਸੁਖਬੀਰ ਸਿੰਘ ਬਾਦਲ ਘਬਰਾਹਟ ਵਿੱਚ ਹਨ।ਇਸ ਕਰਕੇ ਖੁਦ ਮੈਂਬਰ ਪਾਰਲੀਮੈਂਟ ਹੋਣ ਅਤੇ ਆਪਣੀ ਪਤਨੀ ਦੇ ਭਾਜਪਾ ਸਰਕਾਰ ਵਿੱਚ ਮੰਤਰੀ ਹੋਣ ਦੇ ਬਾਵਜ਼ੂਦ ਕੇਂਦਰ ਸਰਕਾਰ ਵਿਰੁੱਧ ਲੋਕਾਂ ‘ਚ ਭਰਮ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਹਨ, ਜਿੰਨਾਂ ਤੋਂ ਪੰਜਾਬ ਦੇ ਲੋਕ ਭਲੀਭਾਂਤ ਜਾਣੂ ਹਨ ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media