ਵਿਵੇਕ ਸਦਨ `ਚ ਨਾਮਵਰ, ਪਰ ਅਣਗੌਲੇ ਲੇਖਕਾਂ ਤੇ ਬੁੱਧੀਜੀਵੀਆਂ ਨੂੰ ਮਿਲਣਗੀਆਂ ਸਭ ਸਹੂਲਤਾਂ – ਡਾ. ਓਬਰਾਏ
ਸ੍ਰੀ ਆਨੰਦਪੁਰ ਸਾਹਿਬ, 16 ਜੂਨ (ਪੰਜਾਬ ਪੋਸਟ ਬਿਊਰੋ) – ਨਿੱਜੀ ਕਮਾਈ `ਚੋਂ ਕਰੋੜਾਂ ਰੁਪਏ ਖਰਚ ਕੇ ਨਿਵੇਕਲੇ ਤੇ ਮਿਸਾਲੀ ਸੇਵਾ ਕਾਰਜ਼ ਕਰਨ ਵਾਲੇ ਸਰਬਤ  ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਨੇ ਵੱਡੀ ਪਹਿਲ ਕਦਮੀ ਕਰਦਿਆਂ ਪੰਜਾਬ ਦੀ ਬੌਧਿਕਤਾ, ਸਾਹਿਤਕਾਰੀ ਅਤੇ ਸਿੱਖ ਇਤਿਹਾਸਕਾਰੀ ਨੂੰ ਸਾਂਭਣ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ `ਵਿਵੇਕ ਸਦਨ` ਨਾਂ ਦੀ ਇੱਕ ਇਮਾਰਤ ਤਿਆਰ ਕਰਵਾ ਕੇ ਉਸ ਅੰਦਰ ਸੰਨੀ ਓਬਰਾਏ ਐਡਵਾਂਸ ਰਿਸਰਚ ਸੈਂਟਰ ਦੀ ਸਥਾਪਨਾ ਕੀਤੀ ਹੈ।
ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਨੇ ਵੱਡੀ ਪਹਿਲ ਕਦਮੀ ਕਰਦਿਆਂ ਪੰਜਾਬ ਦੀ ਬੌਧਿਕਤਾ, ਸਾਹਿਤਕਾਰੀ ਅਤੇ ਸਿੱਖ ਇਤਿਹਾਸਕਾਰੀ ਨੂੰ ਸਾਂਭਣ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ `ਵਿਵੇਕ ਸਦਨ` ਨਾਂ ਦੀ ਇੱਕ ਇਮਾਰਤ ਤਿਆਰ ਕਰਵਾ ਕੇ ਉਸ ਅੰਦਰ ਸੰਨੀ ਓਬਰਾਏ ਐਡਵਾਂਸ ਰਿਸਰਚ ਸੈਂਟਰ ਦੀ ਸਥਾਪਨਾ ਕੀਤੀ ਹੈ।
                  ਡਾ. ਐਸ.ਪੀ ਸਿੰਘ ਓਬਰਾਏ ਨੇ ਦੱਸਿਆ ਕਿ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਨੀ ਓਬਰਾਏ ਵਿਵੇਕ ਸਦਨ ਅੰਦਰ ਐਡਵਾਂਸ ਰਿਸਰਚ ਸੈਂਟਰ ਦੀ ਇਮਾਰਤ ਤਿਆਰ ਕਰਵਾਈ ਜਾ ਚੁੱਕੀ ਹੈ।ਇਸ ਇਮਾਰਤ ‘ਚ ਟਰੱਸਟ ਵਲੋਂ ਅਜਿਹੇ ਕਵੀਆਂ, ਲੇਖਕਾਂ, ਬੁੱਧੀਜੀਵੀਆਂ ਤੇ ਸਾਹਿਤਕਾਰਾਂ ਨੂੰ ਰੱਖਿਆ ਜਾਵੇਗਾ, ਜੋ ਨਾਮਵਰ ਤਾਂ ਹਨ ਪਰ ਅਣਗੌਲੇ ਗਏ ਹਨ।ਉਨ੍ਹਾਂ ਦੱਸਿਆ ਕਿ ਇਹ ਧਿਆਨ `ਚ ਆਇਆ ਸੀ ਕਿ ਬਹੁਤ ਸਾਰੇ ਵੱਡੇ ਕਵੀ, ਸਾਹਿਤਕਾਰ ਤੇ ਬੁੱਧੀਜੀਵੀ ਵੱਖ-ਵੱਖ ਬਿਰਧ ਆਸ਼ਰਮਾਂ, ਧਰਮਸ਼ਾਲਾਵਾਂ ਅਤੇ ਗੁਰਦੁਆਰਿਆਂ ਆਦਿ `ਚ ਆਪਣਾ ਜੀਵਨ ਬਸਰ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਉਨ੍ਹਾਂ ਫੈਸਲਾ ਕੀਤਾ ਹੈ ਕਿ ਸਾਹਿਤਕਾਰੀ ਨਾਲ ਜੁੜੇ ਅਜਿਹੇ ਲੋਕਾਂ ਜਿਨ੍ਹਾਂ ਦੇ ਸਿਰ ‘ਤੇ ਆਪਣੀ ਛੱਤ ਵੀ ਨਹੀਂ ਹੈ।ਉਨ੍ਹਾਂ ਨੂੰ ਇਸ ਸਦਨ `ਚ ਰੱਖਿਆ ਜਾਵੇਗਾ ਅਤੇ ਉਨ੍ਹਾਂ ਨੂੰ ਟਰੱਸਟ ਵਲੋਂ ਮੁਫ਼ਤ ਖਾਣਾ, ਰਿਹਾਇਸ਼ ਤੇ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਇਨ੍ਹਾਂ ਦੁਆਰਾ ਲਿਖੀਆਂ ਗਈਆਂ ਲਿਖਤਾਂ ਨੂੰ ਜਿਥੇ ਟਰੱਸਟ ਵੱਲੋਂ ਪ੍ਰਕਾਸ਼ਿਤ ਕੀਤਾ ਜਾਵੇਗਾ, ਉਥੇ ਹੀ ਸਿੱਖ ਧਰਮ ਤੇ ਇਤਿਹਾਸ ਨਾਲ ਸਬੰਧਤ ਲਿਖਤਾਂ `ਤੇ ਖੋਜ ਵੀ ਕੀਤੀ ਜਾਵੇਗੀ।ਡਾ. ਓਬਰਾਏ ਨੇ ਦੱਸਿਆ ਕਿ ਇਸ ਵਿਵੇਕ ਸਦਨ ਅੰਦਰ ਕੁੱਲ 48 ਕਮਰੇ ਤਿਆਰ ਕੀਤੇ ਗਏ ਹਨ ਅਤੇ ਇਥੇ ਰਹਿਣ ਵਾਲੇ ਲੇਖਕਾਂ ਤੇ ਬੁੱਧੀਜੀਵੀਆਂ ਦੀ ਚੋਣ ਕਰਨ ਲਈ ਟਰੱਸਟ ਵਲੋਂ ਜਲਦ ਹੀ ਇੱਕ 7 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਜਾਵੇਗਾ, ਜਦਕਿ ਟਰੱਸਟ ਵਲੋਂ ਸੰਨੀ ਓਬਰਾਏ ਵਿਵੇਕ ਸਦਨ ਐਡਵਾਂਸ ਰਿਸਰਚ ਸੈਂਟਰ ਦੀ ਵੈਬਸਾਈਟ ਲਾਂਚ ਕਰ ਦਿੱਤੀ ਗਈ ਹੈ।
                    ਇਸ ਮੌਕੇ ਰਿਸਰਚ ਸੈਂਟਰ ਦੇ ਇੰਚਾਰਜ਼ ਡਾ. ਸੋਹਨਦੀਪ ਮੌਂਗਾ, ਡਾ. ਸਰਬਜਿੰਦਰ ਸਿੰਘ, ਡਾ. ਐਨ.ਐਸ ਸੋਢੀ ਤੋਂ ਇਲਾਵਾ ਟਰੱਸਟ ਦੇ ਕੌਮੀ ਜਨਰਲ ਸਕੱਤਰ ਗਗਨਦੀਪ ਆਹੂਜਾ, ਐਜੂਕੇਸ਼ਨ ਡਾਇਰੈਕਟਰ ਇੰਦਰਜੀਤ ਕੌਰ ਗਿੱਲ, ਹੈਲਥ ਡਾਇਰੈਕਟਰ ਡਾ. ਦਲਜੀਤ ਸਿੰਘ ਗਿੱਲ ਵੀ ਮੌਜ਼ੂਦ ਸਨ।
 Punjab Post Daily Online Newspaper & Print Media
Punjab Post Daily Online Newspaper & Print Media
				 
			 
			 
						
					 
						
					 
						
					