ਜਿਲ੍ਹਾ ਪਠਾਨਕੋਟ ‘ਚ ਕੁੱਲ 151 ਕਰੋਨਾ ਪਾਜ਼ਟਿਵ, 84 ਰਿਕਵਰ ਤੇ ਐਕਟਿਵ ਕੇਸ 62
ਪਠਾਨਕੋਟ, 16 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਮੰਗਲਵਾਰ ਨੂੰ 120 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਜਿਸ ਵਿੱਚੋਂ 4 ਲੋਕ ਕਰੋਨਾ
ਪਾਜੀਟਿਵ ਅਤੇ 116 ਲੋਕ ਕਰੋਨਾ ਨੈਗੇਟਿਵ ਹਨ।ਅੱਜ 3 ਲੋਕਾਂ ਨੂੰ ਡਿਸਚਾਰਜ਼ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਤਰ੍ਹਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ ‘ਤੇ ਘਰਾਂ ਲਈ ਰਵਾਨਾ ਕੀਤਾ ਗਿਆ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਮੰਗਲਵਾਰ ਨੂੰ ਕੁੱਲ 151 ਕੇਸ ਕਰੋਨਾ ਪਾਜ਼ਟਿਵ ਹੋ ਗਏ ਹਨ ਜਿਨ੍ਹਾਂ ਵਿੱਚੋਂ 84 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ।ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 62 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 5 ਲੋਕਾਂ ਦੀ ਕਰੋਨਾ ਪਾਜ਼ਟਿਵ ਨਾਲ ਮੋਤ ਹੋ ਚੁੱਕੀ ਹੈ।
ਉਨ੍ਹਾਂ ਹਰੇਕ ਨਾਗਰਿਕ ਨੂੰ ਅਪੀਲ ਕੀਤੀ ਕਿ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਜਾਗਰੁਕ ਕੀਤਾ ਜਾਵੇ ਤਾਂ ਜੋ ਕਰੋਨਾ ਪਾਜ਼ਟਿਵ ਦੀ ਸੰਖਿਆ ਨੂੰ ਹੋਰ ਘਟਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਜਿਆਦਾ ਤੋਂ ਜਿਆਦਾ ਲੋਕ ਕੋਵਾ ਐਪ ਡਾਊਂਨਲੋਡ ਕਰਵਾਉ ਤਾਂ ਜੋ ਜਿਆਦਾ ਤੋਂ ਜਿਆਦਾ ਲੋਕ ਜਾਗਰੁਕ ਹੋ ਸਕਣ।
Punjab Post Daily Online Newspaper & Print Media