Sunday, April 26, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਸਮੂਹ ਅਧਿਆਪਕ, ਖੋਜ-ਵਿਦਿਆਰਥੀ ਅਤੇ ਕਰਮਚਾਰੀਆਂ ਵੱਲੋਂ ਪ੍ਰਸਿੱਧ ਪੰਜਾਬੀ ਵਿਦਵਾਨ ਡਾ. ਜਗਬੀਰ ਸਿੰਘ ਪ੍ਰੋਫ਼ੈਸਰ ਦਿੱਲੀ ਯੂਨੀਵਰਸਿਟੀ ਦਿੱਲੀ ਦੀ ਧਰਮ ਪਤਨੀ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ ਹੈ। ਉਹਨਾਂ ਦੇ ਤੁਰ ਜਾਣ ਨਾਲ ਡਾ. ਜਗਬੀਰ ਸਿੰਘ ਜੀ ਦੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
                 ਪੰਜਾਬੀ ਅਧਿਐਨ ਸਕੂਲ ਦੇ ਮੁਖੀ, ਡਾ. ਦਰਿਆ ਨੇ ਕਿਹਾ ਕਿ ਯੂਨੀਵਸਿਟੀ ਦਾ ਪੰਜਾਬੀ ਅਧਿਐਨ ਸਕੂਲ ਉਹਨਾਂ ਦੇ ਦੁੱਖ ਵਿਚ ਸ਼ਰੀਕ ਹੈ। ਡਾ. ਜਗਬੀਰ ਸਿੰਘ ਤਕਰੀਬਨ ਪਿਛਲੇ 60 ਸਾਲ ਤੋਂ ਪੰਜਾਬੀ ਅਕਾਦਮਿਕਤਾ ਵਿਚ ਸਰਗਰਮ ਰਹੇ ਹਨ। ਪੰਜਾਬੀ ਸਾਹਿਤ ਦੇ ਅਧਿਐਨ ਅਤੇ ਅਧਿਆਪਨ ਦੀ ਵਰਤਮਾਨ ਦਸ਼ਾ ਤੇ ਦਿਸ਼ਾ ਨੂੰ ਨਿਰਧਾਰਤ ਕਰਨ ਵਿਚ ਉਹਨਾਂ ਦੀ ਭੂਮਿਕਾ ਮੋਹਰੀ ਰਹੀ ਹੈ।ਉਹਨਾਂ ਦੇ ਇਹਨਾਂ ਸਾਰੇ ਮਹੱਤਵਪੂਰਨ ਕਾਰਜਾਂ ਪਿਛੇ ਮੈਡਮ ਦਾ ਸਹਿਯੋਗ, ਉਤਸ਼ਾਹ ਅਤੇ ਪ੍ਰੇਰਨਾ ਕਾਰਜਸ਼ੀਲ ਰਹੇ ਹਨ।ਉਨ੍ਹਾਂ ਕਿਹਾ ਕਿ ਉਹ ਸਾਰੇ ਅਕਾਲ ਪੁਰਖ ਅੱਗੇ ਡਾ. ਜਗਬੀਰ ਸਿੰਘ ਦੀ ਧਰਮ ਪਤਨੀ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕਰਦੇ ਹਨ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …