Sunday, September 20, 2026

ਅਮਰੀਕਾ ’ਚ ਸਿੱਖ ਬਜ਼ੁਰਗ ’ਤੇ ਹੋਏ ਨਸਲੀ ਹਮਲੇ ਦੀ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਵਿਦੇਸ਼ਾਂ ਅੰਦਰ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਚਿੰਤਾ ਪ੍ਰਗਟ ਕੀਤੀ ਹੈ। ਅਮਰੀਕਾ ਦੇ ਕੋਲੋਰਾਡੋ ’ਚ ਸਿੱਖ ਬਜ਼ੁਰਗ ਲਖਵੰਤ ਸਿੰਘ ’ਤੇ ਇਕ ਗੋਰੇ ਵੱਲੋਂ ਕਾਰ ਚੜ੍ਹਾਅ ਕੇ ਉਸ ਵਿਰੁੱਧ ਨਫ਼ਰਤੀ ਟਿੱਪਣੀਆਂ ਨੂੰ ਮੰਦਭਾਗਾ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਕ ਪਾਸੇ ਤਾਂ ਕੋਰੋਨਾ ਦੌਰਾਨ ਲੋੜਵੰਦਾਂ ਦੀ ਸੇਵਾ ਕਰਕੇ ਸਿੱਖਾਂ ਦੀ ਪੂਰੀ ਦੁਨੀਆਂ ਅੰਦਰ ਪ੍ਰਸ਼ੰਸਾ ਹੋ ਰਹੀ ਹੈ, ਜਦਕਿ ਦੂਸਰੇ ਪਾਸੇ ਅਜਿਹੀਆਂ ਘਟਨਾਵਾਂ ਸਵਾਲ ਪੈਦਾ ਕਰ ਰਹੀਆਂ ਹਨ।ਉਨ੍ਹਾਂ ਆਖਿਆ ਕਿ ਭਾਵੇਂ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਉਸ ’ਤੇ ਕੇਸ ਦਰਜ਼ ਕਰ ਦਿੱਤਾ ਗਿਆ ਹੈ, ਪਰੰਤੂ ਸਵਾਲ ਇਹ ਹੈ ਕਿ ਅਜਿਹੇ ਨਫ਼ਰਤੀ ਹਮਲਿਆਂ ਨੂੰ ਵਿਦੇਸ਼ੀ ਸਰਕਾਰਾਂ ਵੱਲੋਂ ਰੋਕਿਆ ਕਿਉਂ ਨਹੀਂ ਜਾ ਰਿਹਾ।ਲੌਂਗੋਵਾਲ ਨੇ ਆਖਿਆ ਕਿ ਸਰਕਾਰਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਕਿਸੇ ਵੀ ਦੇਸ਼ ਅੰਦਰ ਵੱਸਣ ਵਾਲੇ ਆਪਣੇ ਨਾਗਰਿਕਾਂ ਦੀ ਹਿਫ਼ਾਜ਼ਤ ਕਰਨ, ਬੇਸ਼ੱਕ ਉਹ ਕਿਸੇ ਵੀ ਧਰਮ ਦੇ ਹੋਣ।ਉਨ੍ਹਾਂ ਭਾਰਤ ਸਰਕਾਰ ਨੂੰ ਵੀ ਵਿਦੇਸ਼ਾਂ ’ਚ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ਨੂੰ ਰੋਕਣ ਲਈ ਸਖ਼ਤ ਕਦਮ ਉਠਾਉਣ ਦੀ ਅਪੀਲ ਕੀਤੀ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …