ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਸਿੱਖ ਧਰਮ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਰੀ ਉਮਰ ਨਕਾਸ਼ੀ ਦੀ ਸੇਵਾ ਕਰਨ ਵਾਲੇ ਗਿਆਨ ਸਿੰਘ ਨਕਾਸ਼ ਦੇ ਪੋਤਰੇ, ਵਿਸ਼ਵ ਪ੍ਰਸਿੱਧ ਚਿੱਤਰਕਾਰ ਜੀ.ਐਸ ਸੋਹਨ ਸਿੰਘ ਦੇ ਸਪੁੱਤਰ ਤੇ ਵਿਸ਼ਵ ਪ੍ਰਸਿੱਧ ਚਿੱਤਰਕਾਰ ਸਤਪਾਲ ਸਿੰਘ ਦਾਨਿਸ਼ ਦੇ ਭਰਾਤਾ ਭਾਈ ਸੁਰਿੰਦਰ ਸਿੰਘ ਮੁੱਢਲੇ ਮੈਨੇਜਰ ਗੋਲਡਨ ਆਫਸੈਟ ਪ੍ਰੈਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ।ਉਨ੍ਹਾਂ ਨਮਿਤ ਅੰਤਿਮ ਅਰਦਾਸ ਮੌਕੇ ਨੇੜਲੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਤੇ ਸਬੰਧੀ ਸ਼ਾਮਲ ਹੋਏ।ਜਿੰਨਾਂ ਵਿੱਚ ਭਾਈ ਸੁਰਿੰਦਰ ਸਿੰਘ ਦੇ ਦਾਮਾਦ, ਪੋਤਰਾ ਤਨਵੀਰ ਸਿੰਘ, ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ (ਕੁੜਮ), ਸਪੁੱਤਰ ਪ੍ਰਿੰਸੀਪਲ ਹਰਪ੍ਰੀਤ ਸਿੰਘ, ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਤੇ ਭਤੀਜਾ ਹਰਦੀਪ ਸਿੰਘ ਆਦਿ ਸ਼ਾਮਲ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …