ਕੁੱਲ 157 ਕਰੋਨਾ ਪਾਜ਼ਟਿਵ, 87 ਲੋਕ ਕਰੋਨਾ ਰਿਕਵਰ, ਐਕਟਿਵ ਕੇਸ 65
ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਬੁੱਧਵਾਰ 6 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਅਤੇ 3 ਲੋਕਾਂ ਨੂੰ
ਡਿਸਚਾਰਜ਼ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਤਰ੍ਹਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ ਤੇ ਆਪਣੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਬੁੱਧਵਾਰ ਨੂੰ ਕੁੱਲ 157 ਕੇਸ ਕਰੋਨਾ ਪਾਜ਼ਟਿਵ ਹੋ ਗਏ ਹਨ ਜਿਨ੍ਹਾਂ ਵਿੱਚੋਂ 87 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ਼ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 65 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 5 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਅੱਜ ਜਿਨ੍ਹਾਂ 6 ਲੋਕਾਂ ਦੀ ਕਰੋਨਾ ਪਾਜੀਟਿਵ ਰਿਪੋਰਟ ਆਈ ਹੈ।ਉਨ੍ਹਾਂ ਵਿੱਚੋਂ 2 ਲੋਕ ਪ੍ਰਵਾਸੀ ਮਜ਼ਦੂਰ, 2 ਲੋਕ ਪਹਿਲਾ ਤੋਂ ਕਾਰੋਨਾ ਪਾਜੀਟਿਵ ਦੇ ਸੰਪਰਕ ਲੋਕਾਂ ਵਿੱਚੋਂ ਹਨ ਅਤੇ 2 ਲੋਕ ਨਵੇਂ ਹਨ ਜਿਨ੍ਹਾਂ ਨੂੰ ਕਰੋਨਾ ਦੇ ਲੱਛਣ ਹੋਣ ‘ਤੇ ਸੈਂਪਲਿੰਗ ਲਈ ਗਈ ਸੀ।ਅੱਜ ਦੇ 6 ਕਰੋਨਾ ਪਾਜੀਟਿਵ ਪਠਾਨਕੋਟ ਦੇ ਹੀ ਰਹਿਣ ਵਾਲੇ ਹਨ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਲੱਛਣ ਨਾ ਹੋਣ ‘ਤੇ 3 ਲੋਕਾਂ ਨੂੰ ਆਪਣੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਹਰੇਕ ਨਾਗਰਿਕ ਨੂੰ ਚਾਹੀਦਾ ਹੈ ਕਿ ਸਰਕਾਰ ਵੱਲੋਂ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ ਜਿਵੈ ਘਰ ਤੋਂ ਨਿਕਲਣ ਲੱਗਿਆਂ ਮਾਸਕ ਦਾ ਪ੍ਰਯੋਗ ਕਰੋ, ਵਾਰ ਵਾਰ ਹੱਥਾਂ ਨੂੰ ਧੋਵੋ ਅਤੇ ਸੋਸਲ ਡਿਸਟੈਂਸ ਬਣਾ ਕੇ ਰੱਖੋ।ਹਰੇਕ ਵਿਅਕਤੀ ਜਾਗਰੁਕ ਹੋਵੇ ਅਤੇ ਕੋਵਾ ਐਪ ਡਾਊਨਲੋਡ ਕਰਕੇ ਸਰਕਾਰ ਦੇ ਮਿਸ਼ਨ ਫਤਿਹ ਦਾ ਹਿੱਸਾ ਬਣੇ।
Punjab Post Daily Online Newspaper & Print Media