Saturday, August 29, 2026

ਜਿਲਾ ਸ੍ਰੀ ਮੁਕਤਸਰ ਸਾਹਿਬ ‘ਚ ਹੁਣ ਤੱਕ ਲਏ ਕੋਵਿਡ-19 ਦੇ 6168 ਸੈਂਪਲ

ਕੁੱਲ 5203 ਨੈਗੇਟਿਵ, 73 ਪੋਜ਼ਟਿਵ ਅਤੇ 892 ਦੀ ਰਿਪੋਰਟ ਆਉਣੀ ਬਾਕੀ

ਸ੍ਰੀ ਮੁਕਤਸਰ ਸਾਹਿਬ, 17 ਜੂਨ (ਪੰਜਾਬ ਪੋਸਟ ਬਿਊਰੋ) – ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਮਿਸ਼ਨ ਫਤਹਿ ਅਧੀਨ ਜਿਲੇ ਵਿੱਚ ਲੋਕਾਂ ਨੂੰ ਕੋਵਿਡ-19 ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਅੱਜ ਤੱਕ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ 6168 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ ਵਿੱਚੋਂ 5203 ਦੀ ਰਿਪੋਰਟ ਨੈਗੇਟਿਵ ਅਤੇ 73 ਮਰੀਜ਼ ਪਾਜ਼ਟਿਵ ਅਤੇ ਬਾਕੀ 892 ਕੇਸਾਂ ਦੀ ਰਿਪੋਰਟ ਬਾਕੀ ਹੈ।ਜਿਲੇ ਵਿੱਚ ਹੁਣ 2 ਮਰੀਜ਼ ਐਕਟਿਵ ਹਨ, ਜ਼ੋ ਕਿ ਜਿਲਾ ਕੋਵਿਡ ਹਸਪਤਾਲ ਥੇਹੜੀ ਵਿਖੇ ਦਾਖਿਲ ਹਨ ਅਤੇ ਬਿਲਕੁੱਲ ਠੀਕ ਹਨ।
              ਉਨਾਂ ਕਿਹਾ ਕਿ ਜਿਲੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰਾਂ ‘ਤੇ ਕੋਵਿਡ-19 ਸਬੰਧੀ 242 ਸੈਂਪਲ ਲਏ ਗਏ ਹਨ।ਬੀਤੇ ਦਿਨੀ ਜਿਲੇ ਦੇ ਫਲੂ ਕਾਰਨਰਾਂ ਵਿੱਚ ਕੋਵਿਡ ਜਾਂਚ ਲਈ ਲਏ ਸੈਂਪਲਾ ਵਿਚੋਂ ਅੱਜ 142 ਸੈਂਪਲਾ ਦੀ ਰਿਪੋਰਟ ਕੋਵਿਡ ਨੇਗੈਟਿਵ ਆਈ ਹੈ।
ਇਥੇ ਇਹ ਵੀ ਜਿਕਰਯੋਗ ਹੈ ਕਿ ਇਨਾਂ ਮਰੀਜਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਦੇ ਸੈਂਪਲ ਲਏ ਗਏ ਸਨ, ਜਿਨਾਂ ਦੀ ਰਿਪੋਰਟ ਨੈਗੈਟਿਵ ਆਈ ਹੈ।71 ਮਰੀਜਾਂ ਨੂੰ ਜਲਦੀ ਠੀਕ ਕਰਕੇ ਘਰ ਭੇਜ਼ ਦਿੱਤਾ ਗਿਆ ਹੈ।
             ਉਹਨਾਂ ਕਿਹਾ ਕਿ ਕੁੱਝ ਵਿਅਕਤੀ ਆਪਣੀ ਬਿਮਾਰੀ ਅਤੇ ਲੱਛਣਾਂ ਨੂੰ ਛੁਪਾਓਂਦੇ ਹਨ ਤੇ ਨਜਰਅੰਦਾਜ਼ ਕਰਕੇ ਸਮੇਂ ਸਿਰ ਡਾਕਟਰੀ ਇਲਾਜ ਨਹੀਂ ਕਰਵਾਉਂਦੇ ਅਤੇ ਸਿਹਤ ਜ਼ਿਆਦਾ ਵਿਗੜ ਜਾਂਦੀ ਹੈ।ਉਹਨਾ ਦੱਸਿਆ ਕਿ ਕੋਰੋਨਾ ਦਾ ਟੈਸਟ ਸਾਰੇ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਕੀਤਾ ਜਾਂਦਾ ਹੈ।ਕੋਰੋਨਾ ਤੋਂ ਬਚਣ ਲਈ ਸਾਨੂੰ ਆਪਣੇ ਆਪਣੇ ਘਰਾਂ ਵਿੱਚ ਹੀ ਰਹਿਣਾ ਚਾਹੀਦਾ ਹੈ।ਸਰਕਾਰ ਅਤੇ ਜਿਲਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪੂਰਨ ਤੌਰ ‘ਤੇ ਪਾਲਣਾ ਕਰਨੀ ਚਾਹੀਦੀ ਹੈ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …