ਲੁਧਿਆਣਾ, 17 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਦੱਸਿਆ ਹੈ ਕਿ ਪਿਛਲੇ 24 ਘੰਟਿਆਂ ਦੌਰਾਨ 14 ਹੋਰ ਮਰੀਜ਼ਾਂ ਦੇ ਠੀਕ
ਹੋਣ ਨਾਲ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਇਸ ਤੋਂ ਇਲਾਵਾ ਅੱਜ ਇਸ ਬਿਮਾਰੀ ਨਾਲ ਸੰਬੰਧਤ 39 ਹੋਰ ਮਾਮਲੇ ਸਾਹਮਣੇ ਆਏ ਹਨ, ਜੋ ਕਿ ਸਾਰੇ ਹੀ ਜ਼ਿਲਾ ਲੁਧਿਆਣਾ ਨਾਲ ਸੰਬੰਧਤ ਹਨ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ `ਮਿਸ਼ਨ ਫਤਹਿ` ਤਹਿਤ ਲੋਕਾਂ ਨੂੰ ਕੋਵਿਡ-19 ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਜ਼ਿਲਾ ਲੁਧਿਆਣਾ ਵਿੱਚ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ।ਅੱਜ 17 ਜੂਨ ਬੁਧਵਾਰ ਤੱਕ ਜ਼ਿਲਾ ਲੁਧਿਆਣਾ ਨਾਲ ਸਬੰਧਤ 241 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਨਾਂ ਕਿਹਾ ਕਿ ਜ਼ਿਲਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 20497 ਨਮੂਨੇ ਲਏ ਗਏ ਹਨ, ਜਿਨਾਂ ਵਿੱਚੋਂ 19214 ਦੀ ਰਿਪੋਰਟ ਪ੍ਰਾਪਤ ਹੋਈ ਹੈ।18624 ਨਤੀਜੇ ਨੈਗੇਟਿਵ ਆਏ ਹਨ, ਜਦਕਿ 1283 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ 456 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 134 ਮਰੀਜ਼ ਹੋਰ ਜ਼ਿਲਿਆਂ ਨਾਲ ਸੰਬੰਧਤ ਹਨ।ਉਨਾਂ ਕਿਹਾ ਕਿ ਬਦਕਿਸਮਤੀ ਨਾਲ 13 ਮੌਤਾਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ ਅਤੇ 9 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ।ਹੁਣ ਤੱਕ ਜ਼ਿਲਾ ਲੁਧਿਆਣਾ ਨਾਲ ਸੰਬੰਧਤ 241 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
ਹੁਣ 10881 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 3519 ਵਿਅਕਤੀ ਇਕਾਂਤਵਾਸ ਹਨ।ਅੱਜ ਵੀ 273 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਜ਼ਿਲਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ।ਇਸੇ ਤਰਾਂ ਅੱਜ ਵੀ 1075 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।ਜਿਨਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ `ਤੇ ਪਾਲਣਾ ਕਰਨ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media