ਲੌਂਗੋਵਾਲ, 18 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤੀ ਅਤੇ ਚੀਨੀ ਸੈਨਿਕਾਂ ਦੀ ਹੋਈ ਝੜਪ ਦੌਰਾਨ ਨੇੜਲੇ ਪਿੰਡ ਤੋਲਾਵਾਲ ਦਾ ਫੌਜੀ ਜਵਾਨ ਗੁਰਵਿੰਦਰ ਸਿੰਘ ਸ਼ਹੀਦ ਹੋ ਗਿਆ ਹੈ।ਜਦੋਂ ਇਹ ਖ਼ਬਰ ਪਿੰਡ ਪੁੱਜੀ ਤਾਂ ਸਾਰੇ ਪਿੰਡ ਮਾਹੌਲ ਸੋਗਮਈ ਹੋ ਗਿਆ।
ਜਿਕਰਯੋਗ ਹੈ ਸ਼ਹੀਦ ਗੁਰਵਿੰਦਰ ਸਿੰਘ (22) ਪੁੱਤਰ ਲਾਭ ਸਿੰਘ ਆਪਣੇ ਭਰਾ ਅਤੇ ਇੱਕ ਭੈਣ ਤੋਂ ਛੋਟਾ ਸੀ। ਢਾਈ ਕੁ ਸਾਲ ਪਹਿਲਾਂ ਫੌਜ `ਚ ਭਰਤੀ ਹੋਏ ਸ਼ਹੀਦ ਗੁਰਵਿੰਦਰ ਸਿੰਘ ਮੰਗਣੀ ਹੋ ਚੁੱਕੀ ਸੀ ਅਤੇ ਜਲਦ ਹੀ ਉਨ੍ਹਾਂ ਦਾ ਵਿਆਹ ਹੋਣ ਵਾਲਾ ਸੀ।ਇਸ ਸੰਬੰਧੀ ਮੱਖਣ ਸਿੰਘ ਸ਼ਾਹਪੁਰ ਨੇ ਕਿਹਾ ਕਿ ਅੱਜ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸਾਡੇ ਦੇਸ਼ ਦੇ ਫੌਜੀ ਜਵਾਨਾਂ ਨੂੰ ਸ਼ਹਾਦਤਾਂ ਦੇਣੀਆਂ ਪੈ ਰਹੀਆਂ ਹਨ।ਉਨਾਂ ਕਿਹਾ ਕਿ ਸ਼ਹੀਦ ਹੋਏ ਸਾਰੇ ਨੌਜਵਾਨਾਂ ਦੇ ਪਰਿਵਾਰਾਂ ਨੂੰ ਸਰਕਾਰ ਇੱਕ ਇੱਕ ਕਰੋੜ ਰੁਪਏ ਦੀ ਸਹਾਇਤਾ ਅਤੇ ਸਰਕਾਰੀ ਨੌਕਰੀ ਦਾ ਐਲਾਨ ਕਰੇ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …