ਕੁੱਲ ਕਰੋਨਾ ਪਾਜ਼ਟਿਵ 166, ਕਰੋਨਾ ਰਿਕਵਰ ਕੀਤੇ 106, ਐਕਟਿਵ ਕੇਸ 55
ਪਠਾਨਕੋਟ, 18 ਜੂਨ (ਪੰਜਾਬ ਪੋਸਟ ਬਿਊਰੋ) – ਜਿਲਾ ਪਠਾਨਕੋਟ ਵਿੱਚ ਵੀਰਵਾਰ ਨੂੰ 8 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਅਤੇ 19
ਲੋਕਾਂ ਨੂੰ ਡਿਸਚਾਰਜ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ ਤੇ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਹੈ ਕਿ ਹੁਣ ਜਿਲਾ ਪਠਾਨਕੋਟ ਵਿੱਚ ਵੀਰਵਾਰ ਨੂੰ ਕੂੱਲ 166 ਕੇਸ ਕਰੋਨਾ ਪਾਜ਼ਟਿਵ ਦੇ ਹੋ ਗਏ ਹਨ ਜਿਨਾਂ ਵਿੱਚੋਂ 106 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ।ਉਨਾ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 55 ਕੇਸ ਕਰੋਨਾ ਪਾਜ਼ਟਿਵ ਐਕਟਿਵ ਹਨ ਅਤੇ ਹੁਣ ਤੱਕ 5 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ ਜਿਨਾਂ 8 ਲੋਕਾਂ ਦੀ ਕਰੋਨਾ ਪਾਜ਼ਟਿਵ ਰਿਪੋਰਟ ਆਈ ਹੈ ਉਨਾਂ ਵਿਚੋਂ 6 ਲੋਕ ਪਠਾਨਕੋਟ ਨਿਵਾਸੀ ਹਨ ਅਤੇ 2 ਲੋਕਾਂ ਵਿਚੋਂ ਇੱਕ ਜਲੰਧਰ ਵਿਖੇ ਦਾਖਲ ਵਿਅਕਤੀ ਅਤੇ ਇੱਕ ਲੁਧਿਆਣਾ ਵਿਖੇ ਦਾਖਲ ਕਰੋਨਾ ਪਾਜੀਟਿਵ ਦੇ ਸੰਪਰਕ ਲੋਕਾਂ ਵਿਚੋਂ ਹਨ।ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਨਿਰਧਾਰਤ ਸਮਾਂ ਪੁਰਾ ਕਰਨ ਅਤੇ ਕਿਸੇ ਵੀ ਤਰਾਂ ਦਾ ਕੋਈ ਵੀ ਲੱਛਣ ਨਾ ਹੋਣ ਤੇ 19 ਲੋਕਾਂ ਨੂੰ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਨਾਂ ਲੋਕਾਂ ਵਿੱਚੋਂ 10 ਲੋਕ ਅੰਦਰੂਨ ਬਜਾਰ, 7 ਵੱਖ-ਵੱਖ ਸਥਾਨਾਂ ਤੋਂ ਅਤੇ 2 ਲੋਕ ਮੀਰਪੁਰ ਕਾਲੋਨੀ ਤੋਂ ਹਨ।ਉਨਾਂ ਦੱਸਿਆ ਕਿ ਹਰੇਕ ਨਾਗਰਿਕ ਨੂੰ ਚਾਹੀਦਾ ਹੈ ਕਿ ਸਰਕਾਰ ਵਲੋਂ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਹੀ ਅਸੀਂ ਕਰੋਨਾ ਤੇ ਕਾਬੂ ਪਾ ਸਕਾਂਗੇ।
Punjab Post Daily Online Newspaper & Print Media