
ਜਲੰਧਰ, 14 ਅਕਤੂਬਰ (ਹਰਦੀਪ ਸਿੰਘ ਦਿਓਲ ਪਵਨਦੀਪ ਸਿੰਘ ਭੰਡਾਲ) – ਲੋਕ ਸਭਾ ਹਲਕਾ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸ੍ਰੀ ਸੰਤੋਖ ਸਿੰਘ ਚੌਧਰੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੇਂਦਰੀ ਸਕੀਮਾਂ ਤਹਿਤ ਹੋਏ ਕੰਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਇਨ੍ਹਾਂ ਸਕੀਮਾਂ ਤਹਿਤ ਕਰਵਾਏ ਗਏ ਕੰਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸ੍ਰੀ ਕੇ.ਕੇ.ਯਾਦਵ ਡਿਪਟੀ ਕਮਿਸ਼ਨਰ ਜਲੰਧਰ ਅਤੇ ਸ੍ਰੀ ਕੁਮਾਰ ਅਮਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ।
ਇਸ ਮੌਕੇ ਮੈਂਬਰ ਪਾਰਲੀਮੈਂਟ ਸ੍ਰੀ ਸੰਤੋਖ ਸਿੰਘ ਚੌਧਰੀ ਵਲੋਂ ਐਮ.ਪੀ.ਲੈਡ ਸਕੀਮ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਐਕਸਲਰੇਟਿਡ ਰੂਰਲ ਵਾਟਰ ਸਪਲਾਈ ਪ੍ਰੋਗਰਾਮ, ਰੂਰਲ ਸੈਨੀਟੇਸ਼ਨ ਪ੍ਰੋਗਰਾਮ, ਨੈਸ਼ਨਲ ਸ਼ੋਸਲ ਅਸਿਸਟੈਂਟ ਪ੍ਰੋਗਰਾਮ, ਮਿਡ ਡੇ ਮੀਲ ਸਕੀਮ, ਸਰਵ ਸਿੱਖਿਆ ਅਭਿਆਨ, ਨੈਸ਼ਨਲ ਰੂਰਲ ਹੈਲਥ ਮਿਸ਼ਨ, ਸਰਵ ਪੱਖੀ ਵਾਟਰ ਸ਼ੈਡ ਮੈਨੇਜਮੈਂਟ ਪ੍ਰੋਗਰਾਮ, ਰਾਜੀਵ ਗਾਂਧੀ ਗ੍ਰਾਮੀਣ ਵਿਦੁੱਤੀਕਰਨ ਯੋਜਨਾ (ਆਰ.ਜੀ.ਜੀ.ਵੀ.ਆਈ), ਨੈਸ਼ਨਲ ਲੈਂਡ ਰਿਕਾਰਡ ਅਧੁਨੀਕਰਨ ਪ੍ਰੋਗਰਾਮ, ਇੰਦਰਾ ਅਵਾਸ ਯੋਜਨਾ, ਮਗਨਰੇਗਾ ਸਕੀਮ, ਨੈਸ਼ਨਲ ਰੂਰਲ ਲਾਈਵਲੀਹੁਡ ਮਿਸ਼ਨ(ਅਜੀਵਕਾ) ਅਤੇ ਡੀ.ਆਰ.ਡੀ.ਏ.ਐਡਮਨਿਸਟਰੇਸ਼ਨ ਆਦਿ ਸਕੀਮਾਂ ਅਧੀਨ ਹੋਈ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕੇਂਦਰੀ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਸੰਜੀਦਗੀ ਨਾਲ ਕੰਮ ਕੀਤਾ ਜਾਵੇ ਅਤੇ ਇਨ੍ਹਾਂ ਦੇ ਵਰਤੋਂ ਸਰਟੀਫਿਕੇਟ ਭੇਜੇ ਜਾਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ.ਰਜਤ ਉਬਰਾਏ ਐਸ.ਡੀ.ਐਮ.ਜਲੰਧਰ-1, ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਐਸ.ਡੀ.ਐਮ.ਜਲੰਧਰ-2, ਸ੍ਰੀ ਜਸਬੀਰ ਸਿੰਘ ਐਸ.ਡੀ.ਐਮ.ਫਿਲੌਰ,ਡਾ.ਸੰਜੀਵ ਸ਼ਰਮਾ ਐਸ.ਡੀ.ਐਮ.ਸ਼ਾਹਕੋਟ, ਸ੍ਰੀ ਅਮਨਦੀਪ ਸਿੰਘ ਗੁਜਰਾਲ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ
9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …
Punjab Post Daily Online Newspaper & Print Media