Monday, October 12, 2026

ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ‘ਚ ਵਿਕਾਸ ਕਾਰਜ਼ਾਂ ਨੂੰ ਮਨਜ਼ੂਰੀ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਦਫਤਰ ਨਗਰ ਨਿਗਮ ਵਿਖੇ ਹੋਈ।ਜਿਸ ਵਿਚ ਨਿਗਮ ਕਮਿਸ਼ਨਰ ਕੋਮਲ ਮਿੱਤਲ, ਵਧੀਕ ਕਮਿਸ਼ਨਰ ਸੰਦੀਪ ਰਿਸ਼ੀ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਦਮਨਦੀਪ ਸਿੰਘ ਕੌਂਸਲਰ, ਗੁਰਜੀਤ ਕੌਰ ਕੌਂਸਲਰ ਅਤੇ ਨਗਰ ਨਿਗਮ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਮੀਟਿੰਗ ਦੌਰਾਨ ਵਿਚਾਰ ਚਰਚਾ ਉਪਰੰਤ ਲਗਭਗ 12 ਕਰੋੜ ਰੁਪਏ ਦੀ ਲਾਗਤ ਦੇ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ ਦਿੱਤੀ ਗਈ।
                ਕਮੇਟੀ ਵਲੋਂ ਪਾਸ ਕੀਤੇ ਗਏ ਵਿਕਾਸ ਕਾਰਜਾਂ ਵਿੱਚ ਪ੍ਰਮੁੱਖ ਤੌਰ ‘ਤੇ ਲੁੱਕ ਬੱਜ਼ਰੀ ਦੀਆਂ ਪੱਕੀਆਂ ਸੜਕਾਂ, ਸੀਮੈਂਟ ਕੰਕਰੀਟ ਨਾਲ ਗਲੀਆਂ ਦਾ ਨਿਰਮਾਣ, ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮਾਂ, ਸੁਚਾਰੂ ਵਾਟਰ ਸਪਲਾਈ ਵਾਸਤੇ ਅੰਮ੍ਰਿਤਸਰ ਦੇ ਪੰਜਾਂ ਵਿਧਾਨ ਸਭਾ ਹਲਕਿਆਂ ਵਿਚ ਪੈਂਦੇ ਟਿਊਬਵੈਲਾਂ ਦੀ ਸਲਾਨਾ ਮੁਰੰਤ ਦੇ ਸਾਂਭ ਸੰਭਾਲ, 2 ਬੇਬੀ ਰੋਡ ਰੋਲਰਾਂ ਦੀ ਖਰੀਦ, ਭਗਤਾਂ ਵਾਲਾ ਡੰਪ ਵਿਖੇ ਗਰੀਨ ਬੈਲਟ ਦਾ ਨਿਰਮਾਣ ਆਦਿ ਦੇ ਵਿਕਾਸ ਕਾਰਜ ਸ਼ਾਮਲ ਹਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …