ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿਖੇ ਦੇਸ਼ ਦੀ
ਰਖਵਾਲੀ ਲਈ ਸ਼ਹੀਦ ਹੋਏ ਭਾਰਤੀ ਫ਼ੌਜੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿਚ ਉਨਾਂ ਨੇ ਆਖਿਆ ਕਿ ਦੇਸ਼ ਲਈ ਕੁਰਬਾਨ ਹੋਣ ਵਾਲੇ ਫ਼ੌਜੀਆਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।ਇਨ੍ਹਾਂ ਫ਼ੌਜੀਆਂ ਵਿੱਚ ਨਾਇਬ ਸੂਬੇਦਾਰ ਮਨਦੀਪ ਸਿੰਘ ਤੇ ਸਤਨਾਮ ਸਿੰਘ, ਸਿਪਾਹੀ ਗੁਰਤੇਜ ਸਿੰਘ ਤੇ ਗੁਰਬਿੰਦਰ ਸਿੰਘ ਪੰਜਾਬ ਨਾਲ ਸਬੰਧਤ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੀਆਂ ਜਾਨਾਂ ਵਾਰਨ ਵਾਲੇ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਕਰਤਾ ਪੁਰਖ ਅੱਗੇ ਅਰਦਾਸ ਕੀਤੀ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media