ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ -19 ਦੇ ਵੱਧ ਰਹੇ ਖ਼ਤਰੇ ਨੂੰ ਵੇਖਦਿਆਂ ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ ਕਿਹਾ ਕਿ
ਕੋਵਿਡ -19 ਦੇ ਫੈਲਾਅ ਨੂੰ ਘੱਟ ਕਰਨ ਲਈ ਸਮਾਜਿਕ ਦੂਰੀ ਬਣਾਏ ਰੱਖਣਾ ਬਹੁਤ ਲਾਜ਼ਮੀ ਹੈ।ਉਨ੍ਹਾਂ ਸ਼ਹਿਰੀ ਖੇਤਰਾਂ ਦੀਆਂ ਜਨਤਕ ਥਾਵਾਂ, ਬਾਜ਼ਾਰਾਂ ਅਤੇ ਸਬਜ਼ੀ ਮੰਡੀਆਂ ਵਿੱਚ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕਰਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਤੇ ਆਪਣੇ ਪਰਿਵਾਰ ਦੀ ਜਾਨ ਦੀ ਸੁਰੱਖਿਆ ਲਈ ਇਹ ਦੂਰੀ ਯਕੀਨੀ ਬਨਾਉਣ। ਉਨਾਂ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਇੰਨਾਂ ਗੱਲਾਂ ਪ੍ਰਤੀ ਮੁੜ ਜਾਗਰੂਕ ਕਰਨ ਲਈ ਮਿਸ਼ਨ ਫਤਿਹ ਦੀ ਸ਼ੁਰੂਆਤ ਕੀਤੀ ਹੈ, ਪਰ ਇਹ ਸਾਰਾ ਕੁੱਝ ਤਾਂ ਸੰਭਵ ਹੈ ਜੇਕਰ ਲੋਕ ਇੰਨਾਂ ਸਾਵਧਾਨੀਆਂ ਦਾ ਪਾਲਣ ਕਰਨ।
ਉਨਾਂ ਕਿਹਾ ਕਿ ਰੈਪਿਡ ਰਿਸਪਾਂਸ ਟੀਮਾਂ ਦੀਆਂ ਗਤੀਵਿਧੀਆਂ ਦੀ ਜਲਦ ਮੈਪਿੰਗ ਅਤੇ ਨਿਗਰਾਨੀ ਕਰਕੇ ਵਿਸ਼ੇਸ਼ ਖੇਤਰਾਂ ਵਿੱਚ ਵਾਇਰਸ ਦੇ ਪ੍ਰਭਾਵ ਨੂੰ ਰੋਕਿਆ ਜਾ ਸਕਦਾ ਹੈ। ਸਮਾਜਿਕ ਗਤੀਵਿਧੀਆਂ ਦੀ ਗਤੀ ਨੂੰ ਮੁੜ ਵੇਖਦਿਆਂ ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਦੋਸਤਾਂ ਤੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸਮਾਜਿਕ ਕਾਰਜਾਂ ਵਿੱਚ ਸ਼ਾਮਲ ਹੋਣ ਤੋਂ ਪਰਹੇਜ਼ ਕਰਨ।ਉਹਨਾਂ ਕਿਹਾ ਕਿ ਜੇ ਲੋਕ ਆਪਣੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਬਚਾਉਣਾ ਚਾਹੁੰਦੇ ਹਨ ਤਾਂ ਇਹ ਜ਼ਰੂਰੀ ਹੈ ਕਿ ਇਕੱਠੇ ਯਾਤਰਾ ਕਰਨ/ਮਿਲਣ/ਖਾਣਾ ਖਾਣ ਤੋਂ ਪਰਹੇਜ਼ ਕਰਨ।
ਉਨਾਂ ਕਿਹਾ ਕਿ ਜੇ ਕਿਸੇ ਮਹੱਤਵਪੂਰਨ ਕੰਮ ਲਈ ਬਾਹਰ ਜਾਣਾ ਜ਼ਰੂਰੀ ਹੈ ਤਾਂ ਹਰ ਕਿਸੇ ਨੂੰ ਮਾਸਕ ਲਗਾਉਣਾ ਚਾਹੀਦਾ ਹੈ ਅਤੇ ਹੱਥਾਂ ਦੀ ਸਫਾਈ ਰੱਖਣੀ ਚਾਹੀਦੀ ਹੈ ਅਤੇ ਸਾਰਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਮਾਜਿਕ ਇਕੱਠਾਂ ਦੌਰਾਨ ਇੱਕ ਦੂਜੇ ਨੂੰ ਮਿਲਦੇ ਸਮੇਂ ਹੱਥ ਮਿਲਾਉਣ ਜਾਂ ਗਲੇ ਲਗਾਉਣ ਤੋਂ ਪਰਹੇਜ਼ ਕਰਨ।
ਭਾਰਤ ਸਰਕਾਰ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ/ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਨੇ ਸਮੇਂ ਸਮੇਂ ‘ਤੇ ਪਾਬੰਦੀਆਂ ਨੂੰ ਲਾਗੂ ਕੀਤਾ ਹੈ। ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ, ਪੰਜਾਬ ਨੇ ਲਾੱਕਡਾਉਨ 5.0/ਅਨਲੌਕ ਬਾਰੇ ਵਿਸਥਾਰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਜਿਸ ਤਹਿਤ ਸਾਰੇ ਜ਼ਿਲ੍ਹਿਆਂ ਦੇ ਨਾਨ-ਕੰਟੇਨਮੈਂਟ ਜ਼ੋਨਾਂ ਵਿੱਚ ਕਈ ਗਤੀਵਿਧੀਆਂ ਦੀ ਆਗਿਆ ਦਿੱਤੀ ਗਈ ਹੈ। ਲੋਕਾਂ ਨੂੰ ਅੰਤਰਰਾਜੀ ਯਾਤਰਾ ਕਰਨ ਅਤੇ ਸਵੇਰੇ 5 ਵਜੇ ਤੋਂ ਰਾਤ 9 ਵਜੇ ਤੱਕ ਗਤੀਵਿਧੀ ਕਰਨ ਦੀ ਆਗਿਆ ਦਿੱਤੀ ਗਈ ਹੈ।ਅਜਿਹੀਆਂ ਛੋਟਾਂ ਵਿੱਚ, ਰਾਸ਼ਟਰ ਦੇ ਪ੍ਰਤੀ ਨਾਗਰਿਕਾਂ ਦਾ ਫਰਜ਼ ਬਣਦਾ ਹੈ ਕਿ ਉਹ ਕੋਵਿਡ-19 ਦੇ ਪ੍ਰਸਾਰ ਨੂੰ ਰੋਕਣ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ।
Check Also
ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ
ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …
Punjab Post Daily Online Newspaper & Print Media