Monday, December 23, 2024

ਮਿਸ਼ਨ ਫ਼ਤਿਹ’ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਐਸ.ਐਸ.ਪੀ ਸਤਿੰਦਰ ਸਿੰਘ ਖ਼ੁਦ ਨਿੱਤਰੇ ਮੈਦਾਨ ’ਚ

ਘਰ-ਘਰ ਜਾ ਕੇ ਕੋਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦਾ ਦਿੱਤਾ ਸੱਦਾ

ਕਪੂਰਥਲਾ, 21 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਖਿਲਾਫ਼ ਜੰਗ ਵਿਚ ਫਤਿਹ ਹਾਸਲ ਕਰਨ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਦੇ ਸੰਦੇਸ਼ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਪੁਲਿਸ ਵਿਭਾਗ ਵੱਲੋਂ ਐਸ.ਐਸ.ਪੀ ਸਤਿੰਦਰ ਸਿੰਘ ਦੀ ਅਗਵਾਈ ਵਿਚ ਸਮੁੱਚੇ ਜ਼ਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ਵਿਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਜ਼ਿਲ੍ਹੇ ਦੀਆਂ ਸਮੂਹ ਸਬ-ਡਵੀਜ਼ਨਾਂ ਵਿਚ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਇਸ ਮਹਾਂਮਾਰੀ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੁਹਿੰਮ ਦੀ ਕਮਾਨ ਖ਼ੁਦ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸਤਿੰਦਰ ਸਿੰਘ ਨੇ ਸੰਭਾਲਦਿਆਂ ਕਪੂਰਥਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਅਤੇ ਬਾਜ਼ਾਰਾਂ ਵਿਚ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਕੀਤਾ ਗਿਆ।
               ਇਸੇ ਦੌਰਾਨ ਸਮੁੱਚੇ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਬਾਰੇ ਪੈਂਫਲਿਟ ਵੀ ਵੰਡੇ ਗਏ।ਐਸ.ਪੀ ਮਨਦੀਪ ਸਿੰਘ ਗਿੱਲ, ਡੀ.ਐਸ.ਪੀ ਸੰਦੀਪ ਸਿੰਘ ਮੰਡ, ਡੀ.ਐਸ.ਪੀ ਸੁਰਿੰਦਰ ਸਿੰਘ, ਡੀ.ਐਸ.ਪੀ ਜੋਗਿੰਦਰ ਸਿੰਘ, ਟ੍ਰੈਫਿਕ ਇੰਚਾਰਜ ਦੀਪਕ ਸ਼ਰਮਾ ਹਾਜ਼ਰ ਸਨ।
                    ਇਸੇ ਤਰ੍ਹਾਂ ਸਬ-ਡਵੀਜ਼ਨ ਫਗਵਾੜਾ ਵਿਖੇ ਐਸ.ਪੀ ਮਨਵਿੰਦਰ ਸਿੰਘ, ਡੀ.ਐਸ.ਪੀ ਪਰਮਜੀਤ ਸਿੰਘ ਅਤੇ ਸਮੂਹ ਥਾਣਾ ਮੁਖੀਆਂ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਸਬ-ਡਵੀਜ਼ਨ ਭੁਲੱਥ ਵਿਖੇ ਡੀ.ਐਸ.ਪੀ ਜਤਿੰਦਰਜੀਤ ਸਿੰਘ ਅਤੇ ਥਾਣਾ ਮੁਖੀਆਂ ਵੱਲੋਂ ਲੋਕਾ ਨੂੰ ਸਾਵਧਾਨੀਆਂ ਪ੍ਰਤੀ ਜਾਣੂ ਕਰਵਾਇਆ ਗਿਆ।ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਵਿਖੇ ਡੀ.ਐਸ.ਪੀ ਸਰਵਨ ਸਿੰਘ ਬੱਲ ਦੀ ਅਗਵਾਈ ਵਿਚ ਸਮੂਹ ਥਾਣਾ ਮੁਖੀਆਂ ਵੱਲੋਂ ਜਾਗਰੂਕਤਾ ਮੁਹਿੰਮ ਚਲਾਈ ਗਈ।ਇਸੇ ਤਰ੍ਹਾਂ ਜ਼ਿਲ੍ਹੇ ਦੇ ਸਮੂਹ ਸਾਂਝ ਕੇਂਦਰਾਂ ਤੇ ਟ੍ਰੈਫਿਕ ਪੁਲਿਸ ਦੇ ਜਵਾਨਾਂ ਨੇ ਵੀ ਪੈਂਫਲਿਟ ਵੰਡ ਕੇ ਲੋਕਾਂ ਨੂੰ ਜਾਗਰੂਕ ਕੀਤਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …