Friday, October 18, 2024

ਵਿਰਾਸਤੀ ਯਾਦਗਾਰਾਂ ਨਿੱਜੀ ਹੱਥਾਂ ‘ਚ ਦੇ ਕੇ ਆਪਣੀ ਜਿੰਮੇਵਾਰੀ ਤੋਂ ਮੁਨਕਰ ਨਾ ਹੋਵੇ ਸਰਕਾਰ – ਲੌਂਗੋਵਾਲ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਸਰਕਾਰ ਦੇ ਫੈਸਲੇ ’ਤੇ ਜਤਾਇਆ ਇਤਰਾਜ਼

ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਵਿਰਾਸਤੀ ਯਾਦਗਾਰਾਂ ਨਿੱਜੀ ਹੱਥਾਂ ਵਿਚ ਦੇਣ ਦਾ ਫੈਸਲਾ ਠੀਕ ਨਹੀਂ ਹੈ।ਯਾਦਗਾਰਾਂ ਦੀ ਸਾਂਭ ਸੰਭਾਲ ਸਰਕਾਰ ਦਾ ਮੁੱਖ ਫਰਜ਼ ਹੈ, ਜਿਸ ਤੋਂ ਉਸ ਨੂੰ ਭੱਜਣਾ ਨਹੀਂ ਚਾਹੀਦਾ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਬਿਆਨ ਵਿਚ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਫੈਸਲੇ ’ਤੇ ਇਤਰਾਜ਼ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਧਰਮ ਇਤਿਹਾਸ ਨਾਲ ਜੁੜੀਆਂ ਯਾਦਗਾਰਾਂ ਦਾ ਵਪਾਰੀਕਰਨ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ।ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣਾ ਫੈਸਲਾ ਤੁਰੰਤ ਵਾਪਿਸ ਲੈਣਾ ਚਾਹੀਦਾ ਹੈ।ਪ੍ਰਧਾਨ ਲੌਂਗੋਵਾਲ ਨੇ ਆਖਿਆ ਕਿ ਵਿਰਾਸਤੀ ਯਾਦਗਾਰਾਂ ਪੰਜਾਬ ਦੀ ਅਕਾਲੀ ਸਰਕਾਰ ਵੱਲੋਂ ਨੌਜਵਾਨੀ ਨੂੰ ਆਪਣੇ ਵਿਰਸੇ ਤੋਂ ਜਾਣੂ ਕਰਵਾਉਣ ਦੇ ਮੰਤਵ ਨਾਲ ਬਣਾਈਆਂ ਗਈਆਂ ਸਨ।ਪਰ ਹੁਣ ਮੌਜੂਦਾ ਸਰਕਾਰ ਵੱਲੋਂ ਇਨ੍ਹਾਂ ਨੂੰ ਨਿੱਜੀ ਹੱਥਾਂ ਵਿਚ ਦੇ ਕੇ ਆਪਣੀ ਜਿੰਮੇਵਾਰੀ ਤੋਂ ਕਿਨਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਟ ਹਾਊਸ ਤੇ ਵਿਰਾਸਤੀ ਯਾਦਗਾਰਾਂ ਨੂੰ ਇੱਕ ਸਮਾਨ ਦੇਖਣਾ ਸਰਕਾਰ ਦੀ ਸੋਚ ’ਤੇ ਗੰਭੀਰ ਸਵਾਲ ਹੈ। ਵਿਰਾਸਤ ਦੀ ਮਹੱਤਤਾ ਦੇ ਮਾਅਨੇ ਵੱਖਰੇ ਹਨ, ਜਿਸ ਨੂੰ ਘਾਟੇ ਜਾਂ ਮੁਨਾਫੇ ਨਾਲ ਨਹੀਂ ਤੋਲਿਆ ਜਾ ਸਕਦਾ।ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਵਿਰਾਸਤੀ ਯਾਦਗਾਰਾਂ ਨਿੱਜੀ ਹੱਥਾਂ ਵਿਚ ਜਾਣ ਤੋਂ ਰੋਕਣ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …