ਧੂਰੀ, 22 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਕਲਾਸ ਫੋਰ ਗੋਰਮਿੰਟ ਇੰਪਲਾਈਜ ਯੂਨੀਅਨ ਸੰਗਰੂਰ ਸਬ ਕਮੇਟੀ ਪਸ਼ੂ ਪਾਲਣ ਵਿਭਾਗ ਦੀ ਚੋਣ ਸ਼ਹੀਦ ਯਾਦਗਾਰ ਹਾਲ ਧੂਰੀ ਵਿਖੇ ਦੀ ਜ਼ਿਲ੍ਹਾ ਪ੍ਰਧਾਨ ਮੇਲਾ ਸਿੰਘ ਪੂੰਨਾਵਾਲ, ਜ਼ਿਲ੍ਹਾ ਸਕੱਤਰ ਹੰਸ ਰਾਜ ਦੀਦਾਰਗੜ੍ਹ ਅਤੇ ਇੰਦਰ ਸਿੰਘ ਧੂਰੀ ਦੀ ਪ੍ਰਧਾਨਗੀ ਹੇਠ ਹੋਈ।
ਸਰਬਸੰਮਤੀ ਨਾਲ ਹੋਈ ਇਸ ਚੋਣ ਵਿੱਚ ਗੁਰਜੀਤ ਸਿੰਘ ਨੂੰ ਪ੍ਰਧਾਨ, ਹਰਜਿੰਦਰ ਸਿੰਘ ਨੂੰ ਸਕੱਤਰ ਗੁਰਤੇਜ ਸਿੰਘ ਨੂੰ ਖਜ਼ਾਨਚੀ ਅਤੇ ਬੂਟਾ ਸਿੰਘ, ਛੋਟਾ ਸਿੰਘ, ਹਰਿੰਦਰਜੀਤ ਸਿੰਘ, ਜਗਜੀਵਨ ਸਿੰਘ, ਜਗਤਾਰ ਸਿੰਘ ਸਿੰਘ ਨੂੰ ਮੈਂਬਰ ਵਜੋਂ ਚੁਣਿਆ ਗਿਆ।ਨਵੇਂ ਚੁਣੇ ਗਏ ਪ੍ਰਧਾਨ ਗੁਰਜੀਤ ਸਿੰਘ ਨੇ ਕਿਹਾ ਕਿ ਉਹ ਕਮੇਟੀ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।ਯੂਨੀਅਨ ਦੇ ਸੂਬਾ ਆਗੂ ਰਣਜੀਤ ਰਾਣਵਾਂ ਨੇ ਜੱਥੇਬੰਦੀ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਹੈ।
ਜੱਥੇਬੰਦੀ ਦੇ ਜ਼ਿਲਾ੍ਹ ਸਕੱਤਰ ਹੰਸ ਰਾਜ ਦੀਦਾਰਗੜ੍ਹ ਵੱਲੋਂ ਪੰਜਾਬ ਸਰਕਾਰ ਤੋਂ ਡੀ.ਏ ਦੀਆਂ ਕਿਸ਼ਤਾਂ ਤੁਰੰਤ ਦੇਣ, ਛੇਵੇਂ ਪੇਅ-ਕਮਿਸ਼ਨ ਦੀ ਰਿਪੋਰਟ ਤੁਰੰਤ ਜਾਰੀ ਕਰਕੇ ਮੁਲਾਜ਼ਮਾਂ ਨੂੰ ਬਣਦੇ ਲਾਭ ਦੇਣ, ਮ੍ਰਿਤਕ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀਆਂ ਦੇਣ, ਵੱਖ-ਵੱਖ ਵਿਭਾਗਾਂ ਵਿੱਚ ਰੈਗੁਲਰ ਭਰਤੀ ਕੀਤੇ ਜਾਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤੇ ਜਾਣ ਦੀ ਪੁਰਜੋਰ ਮੰਗ ਕੀਤੀ ਗਈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …