Monday, December 23, 2024

ਚੀਨੀ ਬਾਰਡਰ ‘ਤੇ ਸ਼ਹੀਦ ਹੋਏ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ

ਲੌਂਗੋਵਾਲ, 22 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤ ਅਤੇ ਚੀਨ ਦੀ ਸਰਹੱਦ ‘ਤੇ ਤਾਇਨਾਤ ਭਾਰਤ ਦੇ ਹੋਰ ਸੂਬਿਆਂ ਤੇ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਦੇ ਨੌਜਵਾਨਾਂ ਦੀ ਸ਼ਹਾਦਤ ਨੂੰ ਸਲਾਮ ਕਰਦੇ ਹੋਏ ਪ੍ਰਸਿੱਧ ਲੋਕ ਗਾਇਕ ਲਾਭ ਹੀਰਾ ਨੇ ਕਿਹਾ ਕਿ ਫੌਜੀ ਭਰਾਵਾਂ ਦੀ ਛੋਟੀ ਉਮਰ ਵਿੱਚ ਭਾਰਤ ਦੇਸ਼ ਲਈ ਵੱਡੀ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।ਗਾਇਕ ਲਾਭ ਹੀਰਾ ਨੇ ਫੋਜੀ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਆਪਣੇ ਗੀਤ ਦੇ ਬੋਲ ‘ਭਾਰਤ ਦੇ ਵਾਸੀਓ, ਪੰਜਾਬੀ ਸੂਰਿਓ’ ਸਾਂਝੇ ਕੀਤੇ।ਲੋਕ ਗਾਇਕ ਲਾਭ ਹੀਰਾ ਨੇ ਕਿਹਾ ਕਿ ਦੇਸ਼ ਲਈ ਕੁਰਬਾਨੀ ਕਰਨ ਵਾਲੇ ਲੋਕ ਆਮ ਲੋਕ ਨਹੀਂ ਹੁੰਦੇ।ਇਹ ਬਹੁਤ ਖਾਸ ਹੁੰਦੇ ਹਨ, ਜਿੰਨ੍ਹਾਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਕੀਤਾ ਜਾਂਦਾ ਹੈ।
                ਇਸੇ ਦੌਰਾਨ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਲਹਿਰਾਗਾਗਾ ਦੇ ਪ੍ਰਧਾਨ ਅਸ਼ੋਕ ਮਸਤੀ ਅਤੇ ਪ੍ਰਸਿੱਧ ਮੰਚ ਸੰਚਾਲਕ ਤੇ ਗਾਇਕ ਕੁਲਵੰਤ ਉਪਲੀ, ਗੀਤਕਾਰ ਕਾਲਾ ਅਲੀਸ਼ੇਰ, ਸਾਹਿਤਕਾਰ ਰਾਮਫਲ ਰਾਜਲਹੇੜੀ ਨੇ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਵਿਛੋੜਾ ਦੇ ਗਏ ਸ਼ਹੀਦ ਫੋਜੀ ਜਵਾਨਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਸਥਾਨ ਅਤੇ ਸ਼ਹੀਦ ਫੋਜੀ ਭਰਾਵਾਂ ਦੇ ਪਰਿਵਾਰਾਂ ਨੂੰ ਵਾਹਿਗੁਰੂ ਦਾ ਭਾਣਾ ਮੰਨਣ ਦਾ ਬਲ ਬਖਸ਼ੇ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …