ਛੇਹਰਟਾ, 14 ਅਕਤੂਬਰ (ਕੁਲਦੀਪ ਸਿੰਘ)- ਪੁਲਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਦੀਆਂ ਹਦਾਇਤਾਂ ਤੇ ਲੁੱਟਾਂ ਖੌਹਾਂ, ਚੋਰਾਂ ਨੇ ਨਸ਼ਾ ਤਸਕਰਾਂ ਤੇ ਨਕੇਲ ਪਾਉਣ ਦੇ ਮੰਤਵ ਨਾਲ ਛੇੜੀ ਗਈ ਮੁਹੰਮ ਤਹਿਤ ਥਾਣਾ ਮੁੱਖੀ ਹਰੀਸ਼ ਬਹਿਲ ਦੇ ਦਿਸ਼ਾਂ ਨਿਰਦੇਸ਼ਾਂ ਤੇ ਚੋਂਕੀ ਇੰਚਾਰਜ ਘੰਣੂਪੁਰ ਦਵਿੰਦਰ ਸਿੰਘ ਨੇ ਗੁਪਤ ਸੁਚਨਾ ਦੇ ਆਧਾਰ ਤੇ ਇਕ ਨਸ਼ਾ ਤੱਸਕਰ ਨੂੰ ਕਾਬੂ ਕਰਕੇ ਉਸ ਕੋਲੋਂ 66 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ। ਚੋਂਕੀ ਇੰਚਾਰਜ ਦਵਿੰਦਰ ਸਿੰਘ ਨੇ ਦੱਸਿਆਂ ਕਿ ਉਨਾਂ ਪੁਲਸ ਪਾਰਟੀ ਸਮੇਤ ਗਸ਼ਤ ਦੋਰਾਨ ਇਕ ਸ਼ੱਕੀ ਵਿਅਕਤੀ ਨੂੰ ਪੈਦਲ ਆਉਂਦਾ ਵੇਖਿਆਂ, ਜਦ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਪਾਊਡਰਨੁਮਾ ਚਿੱਟਾ ਪਦਾਰਥ ਬਰਾਮਦ ਕੀਤਾ ਗਿਆ, ਜਿਸ ਦੀ ਜਾਂਚ ਕਰਨ ਤੇ ਪਤਾ ਚੱਲਿਆ ਕਿ ਇਹ 66 ਗ੍ਰਾਮ ਵਜਨੀ ਨਸ਼ੀਲਾ ਪਾਊਡਰ ਹੈ। ਦੋਸ਼ੀ ਦੀ ਪਛਾਣ ਬਲਵਿੰਦਰ ਸਿੰਘ ਬਿੱਟੂ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਬਾਸਰਕੇ ਭੈਣੀ ਵਜੋਂ ਹੋਈ ਹੈ।ਪੁਲਸ ਨੇ ਦੋਸ਼ੀ ਖਿਲਾਫ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …