ਅੰਮ੍ਰਿਤਸਰ, 14 ਅਕਤੂਬਰ (ਪ੍ਰੀਤਮ ਸਿੰਘ) -ਕਾਲਜ ਵਿਖੇ ਲਗਾਏ ਗਏ ਇਕ ਪਲੇਸਮੈਂਟ ਮੇਲੇ ਦੌਰਾਨ ਖ਼ਾਲਸਾ ਕਾਲਜ ਦੇ 25 ਵਿਦਿਆਰਥੀਆਂ ਨੂੰ ਭਾਰਤ ਦੇ ਪ੍ਰਸਿੱਧ ਬੈਂਕਾਂ ਵਿੱਚ ਨੌਕਰੀ ਮਿਲੀ ਹੈ। ਇਹ ਨੌਕਰੀ ਵਿਦਿਆਰਥੀਆਂ ਨੂੰ ਐੱਚ. ਡੀ. ਐੱਫ਼. ਸੀ. ਅਤੇ ਜੈਨਪੈਕਟ ਕੰਪਨੀ ਦੁਆਰਾ ਲਏ ਗਏ ਇਮਤਿਹਾਨਾਂ ਅਤੇ ਇੰਟਰਵਿਊ ਵਿੱਚ ਉਚਿੱਤ ਸਥਾਨ ਪ੍ਰਾਪਤ ਕਰਨ ‘ਤੇ ਪ੍ਰਾਪਤ ਹੋਈ।
ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਚੁਣੇ ਗਏ ਉਕਤ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਵੱਲੋਂ ਕੀਤੀ ਗਈ ਸਖ਼ਤ ਮਿਹਨਤ ਦਾ ਨਤੀਜਾ ਹੈ ਕਿ ਉਹ ਪੜ੍ਹਾਈ ਦੀ ਅਹਿਮੀਅਤ ਨੂੰ ਸਮਝਦੇ ਹੋਏ ਅੱਜ ਪ੍ਰਸਿੱਧ ਬੈਂਕਾਂ ਵਿੱਚ ਨੌਕਰੀ ਹਾਸਲ ਕਰਨ ਵਿੱਚ ਕਾਮਯਾਬ ਹੋ ਸਕੇ ਹਨ।ਉਨ੍ਹਾਂ ਕਿਹਾ ਕਿ ਉਕਤ ਵਿਦਿਆਰਥੀਆਂ ਨੇ ਕੰਪਨੀ ਦੁਆਰਾ ਲਈ ਗਈ ਲਿਖ਼ਤੀ ਪ੍ਰੀਖਿਆ ਤੇ ਇੰਟਰਵਿਊ ਦੇ ਗੇੜ ਵਿੱਚੋਂ ਲੰਘਦੇ ਹੋਏ ਜਿੱਥੇ ਨੌਕਰੀ ਹਾਸਲ ਕਰਕੇ ਉਹ ਆਪਣੇ ਪੈਰਾਂ ‘ਤੇ ਖੜ੍ਹੇ ਹੋ ਸਕੇ ਹਨ, ਉੱਥੇ ਉਨ੍ਹਾਂ ਦੇ ਮਾਪਿਆਂ ਦਾ ਮਾਣ ਵੀ ਵਧਾਇਆ ਹੈ। ਉਨ੍ਹਾਂ ਇਸ ਮੌਕੇ ਸਿਖਲਾਈ ਅਤੇ ਪਲੇਸਮੈਂਟ ਡਾਇਰੈਕਟਰ ਪ੍ਰੋ: ਹਰਭਜਨ ਸਿੰਘ ਰੰਧਾਵਾ ਵੱਲੋਂ ਵਿਦਿਆਰਥੀਆਂ ਨੂੰ ਕਰਵਾਏ ਅਭਿਆਸ ਦੀ ਸ਼ਲਾਘਾ ਕੀਤੀ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਇਸੇ ਤਰ੍ਹਾਂ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਕਤ ਬੈਂਕਾਂ ਵਿੱਚ ਐੱਮ. ਐੱਸ. ਸੀ., ਬੀ. ਐੱਸ. ਸੀ., ਬੀ. ਬੀ. ਏ., ਬੀ. ਸੀ. ਏ., ਬੀ. ਕਾਮ ਦੇ ਵਿਦਿਆਰਥੀ ਨੌਕਰੀ ਲਈ ਚੁਣੇ ਗਏ।
Check Also
ਖਾਲਸਾ ਕਾਲਜ ਵੁਮੈਨ ਵਿਖੇ ਅੱਖਾਂ ਦੀ ਦੇਖਭਾਲ ’ਤੇ ਲੈਕਚਰ ਕਰਵਾਇਆ ਗਿਆ
ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਰੋਟਰੈਕਟ ਕਲੱਬ …