ਕਪੂਰਥਲਾ, 23 ਜੂਨ (ਪੰਜਾਬ ਪੋਸਟ ਬਿਊਰੋ) – ਡਾ. ਰਜਿੰਦਰ ਪਾਲ ਸਿੰਘ ਨੇ ਅੱਜ ਬਤੌਰ ਸਹਾਇਕ ਡਾਇਰੈਕਟਰ ਪਸ਼ੂ ਪਾਲਣ ਕਪੂਰਥਲਾ ਦਾ ਅਹੁੱਦਾ ਸੰਭਾਲ ਲਿਆ ਹੈ।ਡਿਪਟੀ ਡਾਇਰੈਕਟਰ ਪਸ਼ੂ ਪਾਲਣ ਕਪੂਰਥਲਾ ਡਾ. ਪ੍ਰਦੀਪ ਗੋਇਲ ਨੇ ਉਨ੍ਹਾਂ ਨੂੰ ਜੀ ਆਇਆਂ ਕਿਹਾ।ਸੀਨੀਅਰ ਵੈਟਨਰੀ ਅਫ਼ਸਰ ਕਪੂਰਥਲਾ ਡਾ. ਜੀ.ਐਸ ਬੇਦੀ, ਸੀਨੀਅਰ ਵੈਟਨਰੀ ਅਫ਼ਸਰ ਨਕੋਦਰ ਡਾ. ਗੁਰਦੀਪ ਸਿੰਘ ਤੋਂ ਇਲਾਵਾ ਵੈਟਨਰੀ ਅਫ਼ਸਰ ਐਸੋਸੀਏਸ਼ਨ ਅਤੇ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਅਹੁੱਦੇਦਾਰ ਹਾਜ਼ਰ ਸਨ।ਇਸ ਮੌਕੇ ਡਾ. ਰਜਿੰਦਰ ਪਾਲ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …