ਲੌਂਗੋਵਾਲ, 23 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰੋਨਾ ਵਾਇਰਸ ਕਾਰਨ ਚੱਲ ਰਹੇ ਚੌਥੇ ਲੌਕਡਾਊਨ ਦੌਰਾਨ, ਸਕੂਲੀ ਗਤੀਵਿਧੀਆਂ ਨੂੰ ਨਿਰੰਤਰ ਜਾਰੀ ਰੱਖਦੇ ਹੋਏ ਅਕੈਡਮਿਕ ਹਾਈਟਸ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੇ ਆਨਲਾਈਨ ਕਲਾਸ ਦੌਰਾਨ ,”ਅੰਤਰਰਾਸ਼ਟਰੀ ਯੋਗਾ ਦਿਵਸ” ਮਨਾਇਆ ਗਿਆ।ਬੱਚਿਆਂ ਨੇ ਯੋਗਾ ਕਰਦਿਆਂ ਆਨਲਾਈਨ ਤਸਵੀਰਾਂ ਤੇ ਵੀਡੀਓ਼ ਸਾਂਝੀਆਂ ਕੀਤੀਆਂ ਅਤੇ ਆਪਣਾ ਉਤਸ਼ਾਹ ਪ੍ਰਗਟਾਇਆ।ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਨੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਇਸ ਮਹਾਮਾਰੀ ਦੌਰਾਨ ਘਰਾਂ ਵਿੱਚ ਰਹਿ ਕੇ ਇਕ ਚੰਗੇ ਨਾਗਰਿਕ ਹੋਣ ਦਾ ਫਰਜ਼ ਅਦਾ ਕਰ ਰਹੇ ਹਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media