ਅੰਮ੍ਰਿਤਸਰ, 23 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ-19 ਮਹਾਂਮਾਰੀ ਨੂੰ ਨਿਪਟਣ ਲਈ ਰਾਜ ਸਰਕਾਰ ਵਲੋ ਸਰਕਾਰੀ ਹਸਪਤਾਲਾਂ ਵਿਚ ਕੋਵਿਡ
ਮਰੀਜ਼ਾਂ ਦੇ ਮੁਫਤ ਟੈਸਟ ਕੀਤੇ ਜਾ ਰਹੇ ਹਨ ਅਤੇ ਕੁੱਝ ਲੋਕਾਂ ਵਲੋਂ ਪਾ੍ਰਈਵੇਟ ਲੈਬੋਰਟਰੀਆਂ ਵਿੱਚ ਆਪਣੇ ਟੈਸਟ ਕਰਵਾਏ ਜਾ ਰਹੇ ਹਨ, ਜਿਨਾਂ੍ਹ ਵਿਚੋਂ ਕਈ ਪ੍ਰਾਈਵੇਟ ਲੈਬੋਰਟਰੀਆਂ ਵਲੋ ਗ਼ਲਤ ਰਿਪੋਰਟਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਕਰਕੇ ਆਮ ਲੋਕਾਂ ਵਿਚ ਕਾਫੀ ਦਹਿਸ਼ਤ ਪਾਈ ਜਾਂਦੀ ਹੈ ਅਤੇ ਜੇਕਰ ਕਿਸੇ ਲੈਬੋਰਟਰੀ ਵਲੋਂ ਦਿੱਤੀ ਗਈ ਗ਼ਲਤ ਰਿਪੋਰਟ ਪਾਈ ਜਾਂਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ।
ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਤੁਲੀ ਲੈਬੋਰਟਰੀ ਵਿਰੁੱਧ ਸ਼ਕਾਇਤਾਂ ਮਿਲਣ ‘ਤੇ ਉਸ ਵਿਰੁੱਧ ਕਾਰਵਾਈ ਕਰਨ ਲਈ ਉਹਨਾਂ ਨੇ 7 ਜੂਨ ਨੂੰ ਸਿਹਤ ਮੰਤਰੀ ਪੰਜਾਬ ਅਤੇ ਸਕੱਤਰ ਸਿਹਤ ਵਿਭਾਗ ਨੂੰ ਲਿਖਿਆ ਅਤੇ ਫਿਰ ਇਸ ਬਾਬਤ ਉਕਤ ਮੰਤਰੀ ਤੇ ਸਕੱਤਰ ਨੂੰ ਮਿਲ ਕੇ ਵੀ ਜਾਣੂ ਕਰਵਾਇਆ।ਇਸ ਆਧਾਰ ‘ਤੇ ਹੀ ਇਸ ਲੈਬੋਰਟਰੀ ਵਿਰੁੱਧ ਕਾਰਵਾਈ ਕੀਤੀ ਗਈ ਹੈ।ਸੋਨੀ ਨੇ ਅੰਮ੍ਰਿਤਸਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋੜ ਪੈਣ ‘ਤੇ ਆਪਣਾ ਟੈਸਟ ਸਰਕਾਰੀ ਹਸਪਤਾਲ ਤੋਂ ਹੀ ਕਰਵਾਉਣ।
ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋ ਕੋਰੋਨਾ ਮਹਾਮਾਰੀ ਤੇ ਕਾਬੂ ਪਾਉਣ ਲਈ ਮਿਸ਼ਨ ਫਤਿਹ ਦੀ ਸ਼ਰੂਆਤ ਕੀਤੀ ਗਈ ਹੈ ਅਤੇ ਮਿਸ਼ਨ ਫਤਿਹ ਤਾਂ ਹੀ ਕਾਮਯਾਬ ਹੋ ਸਕਦਾ ਹੈ ਜੇਕਰ ਲੋਕ ਆਪਣਾ ਸਹਿਯੋਗ ਦੇਣ। ਜੇਕਰ ਕਿਸੇ ਵਿਅਕਤੀ ਨੂੰ ਸਿਰ ਦਰਦ, ਬੁਖਾਰ, ਗਲੇ ਵਿੱਚ ਦਰਦ ਆਦਿ ਲੱਛਣ ਦਿਖਾਈ ਦਿੰਦੇ ਹਨ ਤਾਂ ਉਸ ਨੂੰ ਤੁਰੰਤ ਹਸਪਤਾਲ ਜਾ ਕੇ ਆਪਣਾ ਚੈਕਅਪ ਕਰਵਾਉਣਾ ਚਾਹੀਦਾ ਹੈ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media