Wednesday, September 23, 2026

ਯੋਗਾ ਇਮਊਨਟੀ ਸਿਸਟਮ ਨੂੰ ਤਾਕਤਵਰ ਤੇ ਕੋਰੋਨਾ ਦੇ ਪ੍ਰਕੋਪ ਨੂੰ ਘਟਾਉਣ ‘ਚ ਹੁੰਦੈ ਸਹਾਈ – ਬਾਬਾ ਜਗਤਾਰ

ਧੂਰੀ, 22 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਸ਼ਾਂਤੀ ਨਿਕੇਤਨ ਪਾਰਕ ਧੂਰੀ ਵਿਖੇ ਅੰਤਰ ਰਾਸ਼ਟਰੀ ਯੋਗ ਦਿਵਸ ਨੂੰ ਸਮਰਪਿੱਤ ਇੱਕ ਯੋਗ ਕੈਂਪ ਲਗਾਇਆ ਗਿਆ ਜਿਸ ਵਿੱਚ ਮਾਨਵ ਕਲਿਆਣ ਯੋਗ ਟਰੱਸਟ ਦੇ ਬਾਨੀ ਬਾਬਾ ਜਗਤਾਰ ਸਿੰਘ ਸਟੇਟ ਐਵਾਰਡੀ ਨੇ ਦੱਸਿਆ ਕਿ ਯੋਗ, ਪ੍ਰਣਾਯਾਮ ਦੇ ਰੋਜਾਨਾ ਅਭਿਆਸ ਨਾਲ ਜਿੱਥੇ ਸ਼ਰੀਰ ਦਾ ਇਮਊਨਟੀ ਸਿਸਟਮ ਤਾਕਤਵਰ ਹੁੰਦਾ ਹੈ, ੳੁੱਥੇ ਹੀ ਯੋਗਾ ਅਤੇ ਕੁਦਰਤੀ ਇਲਾਜ਼ ਪ੍ਰਣਾਲੀ ਨਾਲ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਨੂੰ ਘੱਟ ਕੀਤਾ ਜਾ ਸਕਦਾ ਹੈ।ਉਹਨਾਂ ਨੈਚੁਰੋਪੈਥੀ ਨਾਲ ਜੁੜਣ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਕੁਦਰਤੀ ਇਲਾਜ਼ ਪ੍ਰਣਾਲੀ ਦਾ ਕੋਈ ਸਾਈਡ ਇਫੈਕਟ ਨਹੀਂ ਹੁੰਦਾ ਅਤੇ ਅਨੇਕਾਂ ਰੋਗਾਂ ਨਾਲ ਲੜ੍ਹਣ ਦੀ ਤਾਕਤ ਵਧਾਉਂਦਾ ਹੈ।
                    ਇਸ ਮੌਕੇ ਰੂਪ ਚੰਦ, ਰਾਮ ਕ੍ਰਿਸ਼ਨ, ਸੁਖਦੇਵ ਸਿੰਘ ਕਾਨੂੰਨਗੋ, ਵੇਦ ਪ੍ਰਕਾਸ਼ ਅਤੇ ਸੁਨੀਲ ਕੁਮਾਰ ਆਦਿ ਵੀ ਮੌਜੂਦ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …