ਧੂਰੀ, 22 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੇਂਦਰ ਸਰਕਾਰ ਵੱਲੋਂ ਡੀਜ਼ਲ ਅਤੇ ਪੈਟਰੋਲ ਦੇ ਵਧਾਏ ਜਾ ਰਹੇ ਰੇਟਾਂ ਖਿਲਾਫ ਕਾਂਗਰਸ ਜਨ ਕਲਿਆਣ ਤੇ
ਪ੍ਰਚਾਰ ਸੈਲ ਹਲਕਾ ਧੂਰੀ ਚੇਅਰਮੈਨ ਮਨੀ ਸ਼ਰਮਾ ਨੇ ਸਰਕਾਰ ਖਿਲਾਫ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਕੱਚਾ ਤੇਲ ਸਸਤਾ ਹੋਣ ਦੇ ਬਾਵਜ਼ੂਦ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ‘ਤੇ ਵੱਡਾ ਸਵਾਲੀਆ ਚਿੰਨ੍ਹ ਲਗਾਉਂਦੀਆਂ ਹਨ।ਜਦੋਂਕਿ ਦੇਸ਼ ਭਰ ਵਿੱਚ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲਗਾਏ ਲਾਕਡਾਊਨ ਕਾਰਨ ਲੋਕ ਪਹਿਲਾਂ ਹੀ ਆਰਥਿਕ ਤੰਗੀ ਨਾਲ ਜੂਝ ਰਹੇ ਹਨ।ਉਹਨਾਂ ਚੀਨ ਵੱਲੋਂ ਭਾਰਤੀ ਫੌਜੀਆਂ ‘ਤੇ ਕੀਤੇ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਾਨੂੰ ਚਾਈਨੀਜ਼ ਵਸਤਾਂ ਦਾ ਪੂਰੀ ਤਰ੍ਹਾਂ ਤਿਆਗ ਕਰਨ ਦੀ ਲੋੜ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media