Wednesday, July 16, 2025
Breaking News

ਰਣਬੀਰ ਸਿੰਘ ਭੰਗੂ ਨੂੰ ਜ਼ਿਲ੍ਹਾ ਖੇਡ ਅਫਸਰ ਦਾ ਅਹੁੱਦਾ ਸੰਭਾਲਣ ‘ਤੇ ਕੀਤਾ ਸਨਮਾਨਿਤ

ਸੰਗਰੂਰ, 24 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਰਣਬੀਰ ਸਿੰਘ ਭੰਗੂ ਨੂੰ ਅੱਜ ਸੰਗਰੂਰ ਵਿਖੇ ਬਤੌਰ ਜ਼ਿਲ੍ਹਾ ਖੇਡ ਅਫਸਰ ਸੰਗਰੂਰ ਵਜੋਂ ਆਪਣਾ ਅਹੁੱਦਾ ਸੰਭਾਲਣ ‘ਤੇ ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਲਖਵੀਰ ਸਿੰਘ ਲੱਖੀ, ਡਾਇਰੈਕਟਰ ਗੁਰਪਿਆਰ ਸਿੰਘ ਚੱਠਾ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁੁਰ ਦੇ ਜਿਲ੍ਹਾ ਜਰਨਲ ਸਕੱਤਰ ਰਣ ਸਿੰਘ ਚੱਠਾ ਨੇ ਗੁਲਦਸਤਾ ਭੇਟ ਕਰਕੇ ਸਨਮਾਨਿਤ ਕਰਦਿਆਂ ਵਧਾਈ ਦਿੱਤੀ।
                 ਇਸ ਮੌਕੇ ਜਿਲ੍ਹਾ ਖੇਡ ਅਫਸਰ ਰਣਬੀਰ ਸਿੰਘ ਭੰਗੂ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿਖੇ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾਣਗੇ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਿਆ ਜਾ ਸਕੇ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …