Saturday, September 21, 2024

ਫਰੀਦਕੋਟ ਦਾ ਇੱਕ ਹੋਰ ਐਸ.ਆਈ ਕੋਰੋਨਾ ਪਾਜ਼ੀਟਿਵ

ਫਰੀਦਕੋਟ, 24 ਜੂਨ (ਪੰਜਾਬ ਪੋਸਟ ਬਿਊਰੋ) – ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਫਰੀਦਕੋਟ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ, ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਟੀਮਾਂ ਤਨਦੇਹੀ ਨਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੀਆਂ ਹਨ।

                 ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਕਿਹਾ ਕਿ ਮੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਤਹਿਤ  ਸਿਹਤ ਵਿਭਾਗ ਦੀਆਂ ਟੀਮਾਂ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾ ਰਹੀਆਂ ਹਨ। ਡਾ.ਰਜਿੰਦਰ ਨੇ ਦੱਸਿਆ ਕਿ ਕੋਵਿਡ-19 ਦੀਆਂ ਅੱਜ ਤੱਕ 8859 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ।ਜਿੰਨਾਂ ਵਿੱਚੋਂ 321 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ।ਪ੍ਰਾਪਤ ਨਤੀਜਿਆਂ ਵਿੱਚ 1 ਪੁਲਿਸ ਦਾ ਐਸ.ਆਈ ਜੋ ਪਿੰਡ  ਮੰਡਵਾਲਾ ਜ਼ਿਲਾ ਫਰੀਦਕੋਟ ਦਾ ਹੈ  ਜ਼ਿਲਾ ਗੁਰਦਾਸਪੁਰ ਦੇ ਰਹਿਣ ਵਾਲਾ 22 ਸਾਲਾ ਨੌਜਵਾਨ ਹੈ ਜੋ ਕਿਸੇ ਕੇਸ ਵਿੱਚ ਪੁਲਿਸ ਹਿਰਸਾਤ ਵਿੱਚ ਸੀ ਦੇ ਸੰਪਰਕ ਵਿੱਚ ਸੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ।ਗੁਰਦਾਸਪੁਰ ਨਾਲ ਸਬੰਧਤ ਹੋਣ ਕਾਰਨ ਉਸ ਨੌਜਵਾਨ ਨੂੰ ਜ਼ਿਲਾ ਗੁਰਦਾਸਪੁਰ ਦੇ ਕੋਰੋਨਾ ਸੂਚੀ ਵਿੱਚ ਰੱਖਿਆ ਗਿਆ ਹੈ।ਜ਼ਿਲੇ ਵਿੱਚ ਕੁੱਲ ਕੋਰੋਨਾ ਕੇਸ 99 ਹੀ ਹਨ ਜਿੰਨਾਂ ਵਿੱਚੋਂ 87 ਵਿਅਕਤੀਆਂ ਨੂੰ ਤੰਦਰੁਸਤ ਹੋਣ ਤੇ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਪਾਜ਼ੀਟਿਵ ਆਏ ਮਰੀਜ਼ ਨੂੰੇ ਆਈਸੋਲੇਸ਼ੇਨ ਵਾਰਡ ਦਾਖਲ ਕਰਵਾਇਆ ਗਿਆ ਹੈ ਅਤੇ ਇਸ ਤਰ੍ਹਾ ਹੁਣ ਜ਼ਿਲੇ ਵਿੱਚ ਕੋਰੋਨਾ ਦੇ ਐਕਟਿਵ ਕੇਸ 12 ਹੀ ਹਨ।  ਮੀਡੀਆ ਇੰਚਾਰਜ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਕਿ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੀ ਭਾਲ ਲਈ ਵਿਭਾਗ ਵੱਲੋਂ ਵਿਸ਼ੇਸ਼ ਸਰਵੇ ਘਰ-ਘਰ ਨਿਗਰਾਨੀ ਤਹਿਤ ਘਰ-ਘਰ ਆਸ਼ਾ ਵਰਕਰਾਂ ਆਨਲਈਨ ਸਿਹਤ ਸਬੰਧੀ ਜਾਣਕਾਰੀ ਇਕੱਤਰ ਕਰ ਭੇਜ ਰਹੀਆਂ ਹਨ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਵੇ ਵਿੱਚ ਸਿਹਤ ਸਬੰਧੀ ਸਹੀ ਜਾਣਕਾਰੀ ਸਾਂਝੀ ਕੀਤੀ ਜਾਵੇ ।
                ਇਸ ਮੌਕੇ ਜ਼ਿਲਾ ਐਪੀਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ ਅਤੇ ਡਾ.ਅਨੀਤਾ ਚੌਹਾਨ ਨੇ ਦੱਸਿਆ ਕਿ ਵਿਭਾਗ ਵੱਲੋਂ 200 ਸੱਕੀ ਮਰੀਜ਼ਾਂ ਦੇ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ।ਉਨਾਂ ਕਿਹਾ ਕਿ ਪਾਜ਼ੀਟਿਵ ਆਏ ਕੇਸਾਂ ਦੇ ਸੰਪਰਕ ਵਿੱਚ ਆਏ ਪੁਲਿਸ ਵਿਭਾਗ ਦੇ ਏ.ਐਸ.ਆਈ ਦੇ ਪਰਿਵਾਰਕ ਮੈਂਬਰਾਂ ਅਤੇ ਸੰਪਰਕ ‘ਚ ਆਏ ਵਿਅਕਤੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਨਾਂ ਦੇ ਸੈਂਪਲ ਇਕੱਤਰ ਕਰਕੇ ਉਨਾਂ ਨੂੰ ਇਕਾਂਤਵਾਸ ਕੀਤਾ ਜਾ ਸਕੇ,ਉਨਾਂ ਕਿਹਾ ਕਿ ਕੋਈ ਵੀ ਸ਼ੱਕ ਦੂਰ ਕਰਨ ਲਈ ਨੇੜੇ ਦੇ ਫਲੂ ਕਾਰਨਰ ਤੇ ਜਾ ਕੇ ਕੋਰੋਨਾ ਸੈਂਪਲ ਦੇ ਸਕਦਾ ਹੈ।ਜ਼ਿਲੇ ਅੰਦਰ 5 ਫਲੂ ਕਾਰਨਰ ਜੈਤੋ, ਬਾਜਾਖਾਨਾ, ਕੋਟਕਪੂਰਾ, ਫਰੀਦਕੋਟ ਅਤੇ ਸਾਦਿਕ ਵਿਖੇ ਸਥਾਪਿਤ ਕੀਤੇ ਗਏ ਹਨ,ਕਿਸੇ ਵੀ ਤਰਾਂ ਦੀ ਜਾਣਕਾਰੀ ਸਾਂਝੀ ਕਰਨ ਅਤੇ ਹਾਸਲ ਕਰਨ ਲਈ ਟੋਲ-ਫਰੀ ਨੰਬਰ 104 ਜਾਂ ਕੰਟਰੋਲ ਰੂਮ ਨੰਬਰ 01639-250947 ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …