Saturday, September 21, 2024

ਬਠਿੰਡਾ ਜ਼ਿਲੇ ਵਿਚ 5 ਨਵੇਂ ਕੇਸ ਸਾਹਮਣੇ ਆਏ,  397 ਨੈਗੇਟਿਵ ਰਿਪੋਰਟਾਂ ਵੀ ਪ੍ਰਾਪਤ

ਬਠਿੰਡਾ, 24 ਜੂਨ (ਪੰਜਾਬ ਪੋਸਟ ਬਿਊਰੋ) –  ਬਠਿੰਡਾ ਜ਼ਿਲੇ ਵਿਚ ਬੁੱਧਵਾਰ ਨੂੰ ਕੋਵਿਡ 19 ਬਿਮਾਰੀ ਦੇ 5 ਨਵੇਂ ਕੇਸ ਸਾਹਮਣੇ ਆਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਦਿੱਤੀ ਹੈ। ਉਨਾਂ ਨੇ ਦੱਸਿਆ ਕਿ ਅੱਜ ਦੇ ਦਿਨ ਕੁੱਲ 397 ਨੈਗੇਟਿਵ ਰਿਪੋਰਟਾਂ ਵੀ ਪ੍ਰਾਪਤ ਹੋਈਆਂ ਹਨ। ਜਿੰਨਾਂ ਵਿਚੋਂ 388 ਅੱਜ ਸੁੱਵਖਤੇ ਮਿਲੀਆਂ ਸਨ ਜਦ ਕਿ 9 ਹੋਰ ਸ਼ਾਮ ਸਮੇਂ ਪ੍ਰਾਪਤ ਹੋਈਆਂ ਹਨ।  ਉਨਾਂ ਨੇ ਕਿਹਾ ਕਿ ਅੱਜ ਜੋ 5 ਕੇਸ ਸਾਹਮਣੇ ਆਏ ਹਨ ਇਹ ਸਾਰੇ ਪੰਜਾਬ ਰਾਜ ਤੋਂ ਬਾਹਰ ਤੋਂ ਪਰਤੇ ਸਨ, ਬਾਲਗ ਹਨ ਅਤੇ ਇਕਾਂਤਵਾਸ ਵਿਚ ਸਨ। ਉਨਾਂ ਨੇ ਜ਼ਿਲਾ ਵਾਸੀਆਂ ਨੂੰ ਇਸ ਬਿਮਾਰੀ ਪ੍ਰਤੀ ਵਧੇਰੇ ਸੁਚੇਤ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਡੀ ਛੋਟੀ ਜਿਹੀ ਲਾਪਰਵਾਹੀ ਪੂਰੇ ਪਰਿਵਾਰ ਜਾਂ ਸਮਾਜ ਲਈ ਘਾਤਕ ਹੋ ਸਕਦੀ ਹੈ।

    ਸਿਵਲ ਸਰਜਨ ਡਾ: ਅਮਰੀਕ ਸਿੰਘ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ਵਿਚ ਕੁੱਲ 109 ਕੇਸ ਪਾਜਿਟਿਵ ਆਏ ਹਨ ਜਿੰਨਾਂ ਵਿਚੋਂ 84 ਬਠਿੰਡਾ ਜ਼ਿਲੇ ਨਾਲ ਸਬੰਧਤ ਹਨ ਅਤੇ ਬਾਕੀ ਦੂਸਰਿਆਂ ਜ਼ਿਲਿਆਂ ਜਾਂ ਦੁਸਰੇ ਰਾਜਾਂ ਨਾਲ ਸਬੰਧਤ ਹਨ। ਜਦ ਕਿ ਹੁਣ ਤੱਕ ਜ਼ਿਲੇ ਵਿਚ 68 ਲੋਕ ਤੰਦਰੁਸਤ ਹੋ ਕੇ ਘਰ ਪਰਤ ਚੁੱਕੇ ਹਨ। ਇਸ ਸਮੇਂ 37 ਲੋਕਾਂ ਦਾ ਬਠਿੰਡਾ ਜ਼ਿਲੇ ਵਿਚ ਹੀ ਇਲਾਜ ਚੱਲ ਰਿਹਾ ਹੈ ਜਦ ਕਿ ਇਕ ਫਰੀਦਕੋਟ ਅਤੇ ਇਕ ਲੁਧਿਆਣਾ ਵਿਖੇ ਇਲਾਜ ਅਧੀਨ ਹੈ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਦੂਰੀ ਦਾ ਪਾਲਣ ਕਰਨ, ਮਾਸਕ ਪਾਉਣ ਅਤੇ ਵਾਰਵਾਰ ਹੱਥ ਧੋਂਦੇ ਰਹਿਣ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …