ਧੂਰੀ, 25 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਵਿਖੇ ਕੰਮ ਕਰਦੇ ਲੈਬੋਰੇਟਰੀ ਟੈਕਨੀਸ਼ਨਾਂ ਵੱਲੋਂ ਕਲੀਨਿਕਲ ਇਸਟੈਬਲਿਸ਼ਮੈਂਟ ਐਕਟ ਲਾਗੂ ਕਰਨ ਦੇ
ਵਿਰੋਧ ਵਿੱਚ ਅੱਜ ਆਪਣੀਆਂ ਲੈਬੋਰੇਟਰੀਆਂ ਨੂੰ ਮੁਕੰਮਲ ਤੌਰ ‘ਤੇ ਬੰਦ ਰੱਖਦੇ ਹੋਏ ਸੂਬਾ ਸਰਕਾਰ ਖਿਲਾਫ ਰੋਸ ਪ੍ਰਗਟ ਕੀਤਾ ਗਿਆ।
ਧੂਰੀ ਮੈਡੀਕਲ ਲੈਬੋਰੇਟਰੀ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਜਸੋਰੀਆ ਨੇ ਕਿਹਾ ਕਿ ਜੁਆਇੰਟ ਅਲਾਇਡ ਇੰਡੀਪੈਂਡੈਂਟ ਐਸੋਸੀਏਸ਼ਨ ਪੰਜਾਬ ਦੇ ਸੱਦੇ ‘ਤੇ ਧੂਰੀ ਵਿਖੇ ਅੱਜ ਸਮੂਹ ਲੈਬੋਰੇਟਰੀਆਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ, ਕਿਉਂਕਿ ਸਰਕਾਰ ਜੂਲਾਈ ਦੇ ਪਹਿਲੇ ਹਫਤੇ ਕਲੀਨਿਕਲ ਇਸਟੈਬਲਿਸ਼ਮੈਂਟ ਐਕਟ ਲਾਗੂ ਕਰਨ ਜਾ ਰਹੀ ਹੈ ਅਤੇ ਵੱਡੇ ਕਾਰਪੋਰੇਟਰਾਂ ਨੂੰ ਲਾਭ ਦੇ ਕੇ ਛੋਟੀਆਂ ਲੈਬੋਰੇਟਰੀਆਂ ਨੂੰ ਖਤਮ ਕਰਨ ਦੀ ਯੋਜਨਾ ਬਣਾ ਰਹੀ ਹੈ।ਕੋਵਿਡ-19 ਕਾਰਨ ਪਹਿਲਾਂ ਵੀ ਵਪਾਰਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ।ਉਥੇ ਜਿਸ ਨਾਲ ਬੇਰੁਜ਼ਗਾਰੀ ਵਿੱਚ ਵਾਧਾ ਹੋਵੇਗਾ ਅਤੇ ਆਮ ਜਨਤਾ ‘ਤੇ ਹੋਰ ਬੋਝ ਪਵੇਗਾ।
ਇਸ ਮੌਕੇ ਅਜੈ ਕੁਮਾਰ, ਸਚਿਨ ਸਿੰਗਲਾ, ਏ.ਬੀ ਸ਼ਰਮਾ, ਵਰਿੰਦਰ ਗੋਇਲ ਅਤੇ ਜਗਸੀਰ ਸਿੰਘ ਆਦਿ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਹ ਐਕਟ ਵਾਪਸ ਨਾ ਲਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media