Sunday, October 4, 2026

ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ 26 ਜੂਨ ਨੂੰ

ਬਹਾਦਰਗੜ੍ਹ ਗੁਰਦੁਆਰਾ ਸਾਹਿਬ -ਸਵੇਰੇ 11 ਤੋਂ ਦੁਪਹਿਰ 12 ਵਜੇ ਤੱਕ ਹੋਵੇਗਾ ਅਰਦਾਸ ਸਮਾਗਮ

ਬਹਾਦਰਗੜ੍ਹ/ਪਟਿਆਲਾ, 25 ਜੂਨ (ਪੰਜਾਬ ਪੋਸਟ ਬਿਊਰੋ) – ਲੰਘੀ 15 ਜੂਨ ਨੂੰ ਭਾਰਤ-ਚੀਨ ਸਰਹੱਦ `ਤੇ ਸਥਿਤ ਗਲਵਾਨ ਘਾਟੀ ਵਿਖੇ ਚੀਨ ਦੀਆਂ ਫ਼ੌਜਾਂ ਨਾਲ ਹੋਈ ਖੂਨੀ ਝੜਪ `ਚ ਹੋਰ ਭਾਰਤੀ ਫ਼ੌਜੀਆਂ ਸਮੇਤ ਸ਼ਹਾਦਤ ਦਾ ਜ਼ਾਮ ਪੀ ਗਏ ਭਾਰਤੀ ਫ਼ੌਜ ਦੇ ਨਾਇਬ ਸੂਬੇਦਾਰ ਮਨਦੀਪ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ 26 ਜੂਨ ਦਿਨ ਸ਼ੁੱਕਰਵਾਰ ਨੂੰ ਸਵੇਰੇ 11.00 ਵਜੇ ਤੋਂ ਦੁਪਹਿਰ 12.00 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੌਵੀਂ ਪਾਤਸ਼ਾਹੀ ਬਹਾਦਰਗੜ੍ਹ ਵਿਖੇ ਹੋਵੇਗਾ।
                  ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਪਹਿਲਾਂ ਸ਼ਹੀਦ ਦੀ ਅੰਤਿਮ ਅਰਦਾਸ ਦਾ ਸਮਾਗਮ ਪਿੰਡ ਸੀਲ ਦੇ ਗੁਰਦੁਆਰਾ ਸਾਹਿਬ ਵਿਖੇ ਰੱਖਿਆ ਗਿਆ ਸੀ।ਪ੍ਰੰਤੂ ਮੌਸਮ ਦੀ ਖਰਾਬੀ ਦੇ ਚੱਲਦਿਆਂ ਇਹ ਸਮਾਗਮ ਬਦਲ ਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੌਵੀਂ ਪਾਤਸ਼ਾਹੀ ਬਹਾਦਰਗੜ੍ਹ ਵਿਖੇ ਰੱਖਿਆ ਗਿਆ ਹੈ।ਇਸ ਦੌਰਾਨ 11.00 ਤੋਂ 12.00 ਵਜੇ ਤੱਕ ਗੁਰਬਾਣੀ ਦਾ ਵੈਰਾਗਮਈ ਕੀਰਤਨ ਹੋਵੇਗਾ ਅਤੇ ਠੀਕ 12 ਵਜੇ ਅੰਤਿਮ ਅਰਦਾਸ ਹੋਵੇਗੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …