ਅੰਮ੍ਰਿਤਸਰ, 14 ਅਕਤੂਬਰ (ਗੁਰਪ੍ਰੀਤ ਸਿੰਘ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ਵਿੱਚ ਅੰਤ੍ਰਿੰਗ ਕਮੇਟੀ ਵੱਲੋਂ ਹੋਏ ਫੈਸਲੇ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਕਰਨ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਮਾਤਾ ਗੰਗਾ ਜੀ ਨਿਵਾਸ ਨਾਲ 30 ਬਾਥਰੂਮ ਬਣਾਉਣ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆ ਨੂੰ ਸੌਂਪੀ ਗਈ ਸੀ ਜਿਨ੍ਹਾਂ ਨੇ ਸੇਵਾ ਦਾ ਪਹਿਲਾ ਪੜਾਅ ਮੁਕੰਮਲ ਕਰਦਿਆਂ ਇਨ੍ਹਾਂ ਬਾਥਰੂਮਾਂ ਉਪਰ ਲੈਂਟਰ ਪਾਇਆ।
ਇਸ ਮੌਕੇ ਗੁਰਦੁਆਰਾ ਬਾਬਾ ਅੱਟਲ ਰਾਏ ਸਾਹਿਬ ਦੇ ਗ੍ਰੰਥੀ ਭਾਈ ਪ੍ਰਭਦਿਆਲ ਸਿੰਘ ਨੇ ਅਰਦਾਸ ਕੀਤੀ।ਪਹਿਲੇ ਪੰਜ ਬਾਟਿਆਂ ਦੀ ਸੇਵਾ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਸ. ਸੁਖਦੇਵ ਸਿੰਘ ਭੂਰਾਕੋਹਨਾ ਮੀਤ ਸਕੱਤਰ, ਸ. ਪ੍ਰਤਾਪ ਸਿੰਘ ਤੇ ਸ. ਗੁਰਿੰਦਰ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਨੇ ਕੀਤੀ।
ਇਸ ਮੌਕੇ ਸੇਵਾ ਬਾਰੇ ਜਾਣਕਾਰੀ ਦਿੰਦਿਆਂ ਬਾਬਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਤਾ ਗੰਗਾ ਜੀ ਨਿਵਾਸ ਦੇ ਨਾਲ 30 ਕੋਮਨ ਬਾਥਰੂਮ ਬਣਾਉਣ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਸੀ ਜੋ ਸੰਗਤਾਂ ਦੇ ਸਹਿਯੋਗ ਨਾਲ ਤਕਰੀਬਨ 3 ਮਹੀਨਿਆਂ ਤੀਕ ਮੁਕੰਮਲ ਕਰ ਲਈ ਜਾਵੇਗੀ ਤੇ ਸੇਵਾ ਦੇ ਪਹਿਲੇ ਪੜਾਅ ਵਜੋਂ ਅੱਜ ਲੈਂਟਰ ਦੀ ਸੇਵਾ ਮੁਕੰਮਲ ਕੀਤੀ ਗਈ ਹੈ।
Check Also
ਖਾਲਸਾ ਕਾਲਜ ਵੁਮੈਨ ਵਿਖੇ ਅੱਖਾਂ ਦੀ ਦੇਖਭਾਲ ’ਤੇ ਲੈਕਚਰ ਕਰਵਾਇਆ ਗਿਆ
ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਰੋਟਰੈਕਟ ਕਲੱਬ …