ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ ਬਿਊਰੋ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇ ਨਵੇਂ ਸੈਸ਼ਨ ਦੀ ਅਰੰਭਤਾ “ਤੇ ਸਥਾਨਕ ਪ੍ਰਬੰਧਕ ਕਮੇਟੀ
ਚੇਅਰਮੈਨ ਸੁਦਰਸ਼ਨ ਕਪੂਰ ਮੁੱਖ ਜਜਮਾਨ ਦੇ ਰੂਪ `ਚ ਸ਼ਾਮਲ ਹੋਏ।ਜਦਕਿ ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਸ਼ਰਮਾ ਅਤੇ ਵਿਸ਼ੇਸ਼ ਮਹਿਮਾਨ ਸਨਤ ਕਪੂਰ ਨੇ ਹਵਨ `ਚ ਵੇਦ ਮੰਤਰਾਂ ਦੇ ਨਾਲ ਆਹੂਤੀਆਂ ਪਾਈਆਂ।
ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਸ਼ਰਮਾ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੀ ਇਸ ਔਖੇ ਸਮੇਂ ਵੇਦ ਦੇ `ਸਰਵੇ ਭਵੰਤੂ ਸੁਖਿਨ:` ਅਤੇ ਗੁਰਬਾਣੀ ਦਾ `ਸਰਬੱਤ ਦਾ ਭਲਾ` ਇਕਦਮ ਸਾਰਥਕ ਹੈ।ਉਹਨਾਂ ਨੇ ਇਹ ਵੀ ਕਿਹਾ ਕਿ ਜੇ ਅਸੀਂ ਖੁਸ਼ ਅਤੇ ਤੰਦਰੁਸਤ ਰਹਿਣਾ ਚਾਹੁੰਦੇ ਹਾਂ ਤਾਂ ਸਾਨੂੰ ਪ੍ਰਕਿਰਤੀ ਅਤੇ ਵਾਤਾਵਰਣ ਦੀ ਸੁਰੱਖਿਆ ਵੱਲ ਧਿਆਨ ਦੇਣਾ ਚਾਹੀਦਾ ਹੈ।
ਸੁਦਰਸ਼ਨ ਕਪੂਰ ਨੇ ਨਵੇ ਸੈਸ਼ਨ 2020-21 ਦੀ ਸਫਲਤਾ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਹੋਇਆ ਆਪਣਾ ਅਸ਼ੀਰਵਾਦ ਦਿੱਤਾ।ਇਸ ਮੌਕੇ `ਤੇ ਆਰਿਆ ਯੁਵਤੀ ਸਭਾ ਦੇ ਮੈਂਬਰ ਅਤੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਵੀ ਮੌਜੂਦ ਸੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media