ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਫੁੱਟਬਾਲ ਕਲੱਬ ਅੰਮ੍ਰਿਤਸਰ ਅਤੇ ਕਲੱਬ ਦੇ ਸਮੂਹ ਫੁੱਟਬਾਲ ਖਿਡਾਰੀਆਂ ਨੂੰ ਉਸ ਸਮੇਂ ਗਹਿਰਾ
ਸਦਮਾ ਲੱਗਾ ਜਦੋਂ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਰਬਿੰਦਰ ਸਿੰਘ ਲਾਲਾ ਦਾ ਅਚਾਨਕ ਦਿਹਾਂਤ ਹੋ ਗਿਆ।
ਇੱਕ ਸ਼ੋਕ ਸੰਦੇਸ਼ ਵਿੱਚ ਕਲੱਬ ਦੇ ਪ੍ਰਧਾਨ ਮਨਵਿੰਦਰ ਸਿੰਘ ਸਮੇਤ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਇਸ ਦੁੱਖ ਦੀ ਘੜੀ ਮੌਕੇ ਖਾਲਸਾ ਕਲੱਬ ਵਲੋਂ ਰਬਿੰਦਰ ਸਿੰਘ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਰਬਿੰਦਰ ਸਿੰਘ ਹੁਰਾਂ ਕਲੱਬ ਦੀ ਤਰੱਕੀ ਅਤੇ ਖਿਡਾਰੀਆਂ ਦੀ ਬਿਹਤਰੀ ਲਈ ਕਾਫ਼ੀ ਮਿਹਨਤ ਕੀਤੀ।
ਇਸ ਮੌਕੇ ਖਾਲਸਾ ਕਲੱਬ ਦੇ ਸਮੂਹ ਅਹੁਦੇਦਾਰਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਸਮੂਹ ਮਠਾਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media