Friday, September 11, 2026

ਮਿਸ਼ਨ ਫਤਿਹ – ਲੋਕਾਂ ਨੂੰ ਜਾਗਰੂਕ ਕਰਕੇ ਪੰਜਾਬ ਨੂੰ ਬਣਾਇਆ ਜਾਵੇਗਾ ਕਰੋਨਾ ਮੁਕਤ -ਅਮਿਤ ਵਿੱਜ

ਪਠਾਨਕੋਟ, 26 ਜੂਨ (ਪੰਜਾਬ ਪੋਸਟ ਬਿਊਰੋ) – ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਮਿਲ ਕੇ ਪੰਜਾਬ ਸਰਕਾਰ ਦੇ ਉਪਰਾਲੇ ਨੂੰ ਨੇਪਰੇ ਚਾੜੀਏ ਆਪਣੇ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਜਾਗਰੁਕ ਹੋਈਏ ਤਾਂ ਜੋ ਕੈਪਟਨ ਅਮਰਿੰਦਰ ਸਰਕਾਰ ਦਾ ਕਰੋਨਾ ਮੁਕਤ ਪੰਜਾਬ ਦੀ ਮੁਹਿੰਮ ਮਿਸ਼ਨ ਫਤਿਹ ਨੂੰ ਕਾਮਯਾਬ ਕੀਤਾ ਜਾ ਸਕੇ।
                    ਵਿਧਾਇਕ ਅਮਿਤ ਵਿੱਜ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਯਤਨਾਂ ਨਾਲ ਕੋਰੋਨਾ ਵਰਗੀ ਭਿਆਨਕ ਮਹਾਂਮਾਰੀ ਦੇ ਚਲਦਿਆਂ ਪੰਜਾਬ ਦੀ ਸਥਿਤੀ ਨੂੰ ਬਹੁਤ ਹੱਦ ਤੱਕ ਕੰਟਰੋਲ ਕੀਤਾ ਗਿਆ ਹੈ ਅਤੇ ਸਰਕਾਰ ਦੁਆਰਾ ਚਲਾਈ ਗਈ ਮਿਸ਼ਨ ਫਤਿਹ ਮੁਹਿੰਮ ਤਹਿਤ ਲਾਜ਼ਮੀ ਹੀ ਕੋਰੋਨਾ ਤੇ ਫਤਿਹ ਪਾਈ ਜਾਵੇਗੀ।
                  ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਉਹ ਮਾਸਕ ਦੀ ਵਰਤੋਂ ਜਰੂਰ ਕਰਨ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਅਤੇ ਬੇਵਜਾਂ ਘਰੋਂ ਨਿਕਲਣ ਤੋਂ ਪ੍ਰਹੇਜ਼ ਕੀਤਾ ਜਾਵੇ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …