ਅੰਮ੍ਰਿਤਸਰ, 14 ਅਕਤੂਬਰ (ਗੁਰਪ੍ਰੀਤ ਸਿੰਘ) -ਸਥਾਨਕ ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ, ਗੋਲਡਨ ਟੈਂਪਲ ਕਲੌਨੀ, ਸੁਲਤਾਨਵਿੰਡ ਰੋਡ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਬੱਚਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਧਾਰਮਿਕ ਕਵਿਤਾਵਾਂ, ਕਵੀਸ਼ਰੀ ਅਤੇ ਸ਼ਬਦ ਗਾਇਨ ਕੀਤੇ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਬੀਬੀ ਚਰਨਜੀਤ ਕੌਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਦੇਣ ਸਬੰਧੀ ਬੱਚਿਆਂ ਨਾਲ ਵਿਚਾਰ ਸਾਂਝੇ ਕੀਤੇ।
ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ੍ਰ. ਪ੍ਰਤਾਪ ਸਿੰਘ ਨੇ ਬੱਚਿਆਂ ਨੂੰ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸਾਡੇ ਲਈ ਚਾਨਣ ਮੁਨਾਰਾ ਹੈ।ਉਨ੍ਹਾਂ ਬੱਚਿਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਪ੍ਰੇਰਨਾ ਕੀਤੀ।ਉਪਰੰਤ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ ਅਤੇ ਬੱਚੇ ਹਾਜ਼ਰ ਸਨ।
Check Also
ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵਨਿਊ ‘ਚ ਗਣਤੰਤਰ ਦਿਵਸ ਸਮਾਗਮ ਆਯੋਜਿਤ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵੇਨਿਊਞ ‘ਚ ਅੱਜ ਗਣਤੰਤਰ ਦਿਵਸ ਦੇ …