ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਕੇ ਬਾਗ ਵਿਖੇ ਅੱਜ ਕਿਨੂੰ, ਚੀਕੂ, ਲੀਚੀ ਤੇ
ਨਿੰਬੂ ਦੇ ਫੱਲਦਾਰ ਬੂਟੇ ਲਗਾਏ ਗਏ।ਇਹ ਬੂਟੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਕਰਨਜੀਤ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ ਵਲੋਂ ਲਗਾਏ ਗਏ।ਦੱਸਣਯੋਗ ਹੈ ਕਿ ਪਹਿਲਾਂ ਇਸ ਪਾਰਕ ਵਿਚ ਵਿਸ਼ੇਸ਼ ਕਿਆਰੀਆਂ ਬਣਾ ਕੇ ਸੈਂਕੜੇ ਕਿਸਮ ਦੇ ਫੁੱਲ ਵੀ ਲਗਾਏ ਗਏ, ਜੋ ਲਗਾਤਾਰ ਮਹਿਕਾਂ ਬਖੇਰ ਰਹੇ ਹਨ।
ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਸ਼ੁੱਧਤਾ ਲਈ ਲਗਾਤਾਰ ਯਤਨ ਕਰ ਰਹੀ ਹੈ।ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਕਾ ਬਾਗ ਵੀ ਇਸੇ ਦਾ ਹੀ ਹਿੱਸਾ ਹੈ।ਉਨਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਿਆਂ ‘ਚ ਵੀ ਇੱਕ-ਇੱਕ ਏਕੜ ਵਿਚ ਜੰਗਲ ਸਥਾਪਿਤ ਕੀਤੇ ਜਾ ਰਹੇ ਹਨ।ਜਿਨ੍ਹਾਂ ਵਿੱਚ ਵਿਰਾਸਤੀ ਬੂਟੇ ਲਗਾਏ ਜਾਣਗੇ।ਉਨ੍ਹਾਂ ਦੱਸਿਆ ਕਿ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੇ ਗੁਰਦੁਆਰਾ ਬਾਬਾ ਬੀਰ ਸਿੰਘ ਰੱਤੋਕੇ ਵਿਖੇ ਬੂਟੇ ਲਗਾ ਕੇ ਇਸ ਕਾਰਜ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।ਉਨ੍ਹਾਂ ਸੰਗਤ ਨੂੰ ਸੁਨੇਹਾ ਦਿੱਤਾ ਕਿ ਉਹ ਵੱਧ ਤੋਂ ਵੱਧ ਬੂਟੇ ਲਗਾਉਣ, ਤਾਂ ਜੋ ਕੁਦਰਤੀ ਵਾਤਾਵਰਨ ਬਰਕਰਾਰ ਰਹੇ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media