Friday, March 6, 2026

ਸ੍ਰੀ ਮੁਕਤਸਰ ਸਾਹਿਬ ਵਿਖੇ 79 ਮਰੀਜ਼ ਤੰਦਰੁਸਤ ਹੋ ਕੇ ਘਰ ਗਏ – ਸਿਵਲ ਸਰਜਨ

ਮਿਸ਼ਨ ਫਤਹਿ ਅਧੀਨ ਕੋਵਿਡ-19 ਪ੍ਰਤੀ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 26 ਜੂਨ )ਪੰਜਾਬ ਪੋਸਟ ਬਿਊਰੋ) – ਬਲਵੀਰ ਸਿੰਘ ਸਿੱਧੂ ਸਿਹਤ ਮੰਤਰੀ ਪੰਜਾਬ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ ਅਤੇ ਮਿਸ਼ਨ ਫਤਹਿ ਅਧੀਨ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੋਵਿਡ-19 ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹੋਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਜਿਲਾ ਸ੍ਰੀ ਮੁਕਤਸਰ ਸਾਹਿਬ ਦੀ ਕੋਵਿਡ-19 ਸਬੰਧੀ ਜਾਣਕਾਰੀ ਦਿੰਦਿਆਂ ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਅੱਜ ਤੱਕ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ 8115 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ ਵਿੱਚੋਂ 7193 ਦੀ ਰਿਪੋਰਟ ਨੈਗੇਟਿਵ ਅਤੇ 125 ਮਰੀਜ਼ ਪਾਜ਼ਟਿਵ ਹਨ, ਜਿਨਾਂ ਵਿੱਚੋਂ 79 ਕੇਸ ਠੀਕ ਹੋ ਕੇ ਘਰ ਚਲੇ ਗਏ ਹਨ ਅਤੇ 44 ਕੇਸ ਐਕਟਿਵ ਹਨ ਜਿੰਨਾਂ ਵਿਚੋਂ ਅੱਜ 19 ਮਰੀਜ਼ ਜਿਲਾ ਕੋਵਿਡ ਕੇਅਰ ਸੈਂਟਰ ਥੇਹੜੀ ਤੋਂ ਕੋਵਿਡ ਕੇਅਰ ਹਸਪਤਾਲ ਬਠਿੰਡਾ ਵਿਖੇ ਤਬਦੀਲ ਕੀਤੇ ਗਏ ਹਨ।ਹੁਣ ਕੋਵਿਡ ਕੇਅਰ ਸੈਂਟਰ ਥੇਹੜੀ ਵਿਖੇ 25 ਮਰੀਜ਼ ਦਾਖਿਲ ਹਨ।796 ਕੇਸਾਂ ਦੀ ਰਿਪੋਰਟ ਬਾਕੀ ਆਉਣੀ ਬਾਕੀ ਹੈ।
                         ਅੱਜ ਜਿਲਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰਾਂ ਤੇ ਕੋਵਿਡ-19 ਸਬੰਧੀ 308 ਸੈਂਪਲ ਲਏ ਗਏ ਹਨ।ਜਿਲੇ ਦੇ ਫਲੂ ਕਾਰਨਰਾ ਵਿਚ ਕੋਵਿਡ ਜਾਂਚ ਲਈ ਲਏ ਸੈਂਪਲਾਂ ਵਿਚੋਂ ਅੱਜ 256 ਸੈਂਪਲਾ ਦੀ ਰਿਪੋਰਟ ਕੋਵਿਡ ਨੇਗੈਟਿਵ ਆਈ ਹੈ ਜਿਲਾ ਪ੍ਰਸ਼ਾਸਨ ਦੀ ਮੁਸਤੈਦੀ ਯਤਨਾਂ ਸਦਕਾ ਸਿਹਤ ਵਿਭਾਗ ਨੇ ਇਨਾਂ ਮਰੀਜ਼ਾਂ ਦੀ ਜਲਦੀ ਪਹਿਚਾਣ ਕਰਕੇ ਅਤੇ ਇਲਾਜ਼ ਕਰਕੇ ਇਨਾਂ ਮਰੀਜਾਂ ਵਿਚੋਂ ਹੁਣ ਤੱਕ 79 ਮਰੀਜਾਂ ਨੂੰ ਜਲਦੀ ਠੀਕ ਕਰਕੇ ਘਰ ਭੇਜ਼ ਦਿੱਤਾ ਗਿਆ ਹੈ।ਉਹਨਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਪੂਰੀ ਤਨ ਦੇਹੀ ਅਤੇ ਸੰਜ਼ੀਦਗੀ ਨਾਲ ਕੰਮ ਕਰ ਰਿਹਾ ਹੈ।
                    ਉਹਨਾਂ ਕਿਹਾ ਕਿ ਕਿਸੇ ਵੀ ਪਰਿਵਾਰ ਵਿੱਚ ਕਿਸੇ ਨੁੰ ਕੋਰੋਨਾ ਦੇ ਲੱਛਣ ਦਿਸਣ ਤਾਂ ਉਸ ਨੂੰ ਛੁਪਾਓ ਨਾ, ਸਗੋਂ ਨੇੜੇ ਦੇ ਮਾਹਿਰ ਡਾਕਟਰ ਨਾਲ ਸਲਾਹ ਕਰੋ।ਉਹਨਾਂ ਅਪੀਲ ਕੀਤੀ ਕਿ ਜੇ ਕਿਸੇ ਵਿਅਕਤੀ ਨੂੰ ਬੁਖਾਰ, ਖਾਂਸੀ, ਜ਼ੁਕਾਮ, ਗਲਾ ਖਰਾਬ ਜਾਂ ਸਾਹ ਲੈਣ ਵਿੱਚ ਤਕਲੀਫ਼ ਹੋਵੇ ਤਾਂ ਤੁਰੰਤ ਡਾਕਟਰ ਜਾਂ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ ਤਾਂ ਜੋ ਲੱਛਣ ਅਨੁਸਾਰ ਉਸ ਦੇ ਸੈਂਪਲ ਲੈ ਕੇ ਇਲਾਜ ਸ਼ੁਰੂ ਕੀਤਾ ਜਾ ਸਕੇ।ਉਹਨਾਂ ਕਿਹਾ ਕਿ ਕੱਝ ਵਿਅਕਤੀ ਆਪਣੀ ਬਿਮਾਰੀ ਅਤੇ ਲੱੱਛਣਾਂ ਨੂੰ ਛੁਪਾਓਂਦੇ ਹਨ ਨਜ਼ਰਅੰਦਾਜ਼ ਕਰਕੇ ਸਮੇਂ ਸਿਰ ਡਾਕਟਰੀ ਇਲਾਜ ਨਹੀਂ ਕਰਵਾਉਂਦੇ ਅਤੇ ਸਿਹਤ ਜ਼ਿਆਦਾ ਵਿਗੜ ਜਾਂਦੀ ਹੈ।ਉਹਨਾ ਦੱਸਿਆ ਕਿ ਕੋਰੋਨਾ ਦਾ ਟੈਸਟ ਸਾਰੇ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਕੀਤਾ ਜਾਂਦਾ ਹੈ।ਕੋਰੋਨਾ ਤੋਂ ਬਚਣ ਲਈ ਸਾਨੂੰ ਆਪਣੇ ਆਪਣੇ ਘਰਾਂ ਵਿੱਚ ਹੀ ਰਹਿਣਾ ਚਾਹੀਦਾ ਹੈ। ਸਰਕਾਰ ਅਤੇ ਜਿਲਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪੂਰਨ ਤੌਰ ‘ਤੇ ਪਾਲਣਾ ਕਰਨੀ ਚਾਹੀਦੀ ਹੈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …