Saturday, March 7, 2026

ਜਿਲਾ ਲੁਧਿਆਣਾ ‘ਚ 39 ਹੋਰ ਮਰੀਜ਼ ਤੰਦਰੁਸਤ ਹੋਏ

ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ ਲੋਕ
ਲੁਧਿਆਣਾ, 26 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 39 ਹੋਰ ਮਰੀਜ਼ਾਂ ਦੇ ਠੀਕ ਹੋਣ ਨਾਲ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਇਸ ਤੋਂ ਇਲਾਵਾ ਅੱਜ ਇਸ ਬਿਮਾਰੀ ਨਾਲ ਸੰਬੰਧਤ 66 ਹੋਰ ਮਾਮਲੇ ਸਾਹਮਣੇ ਆਏ ਹਨ।ਜੋ ਕਿ ਜ਼ਿਲਾ ਲੁਧਿਆਣਾ ਅਤੇ ਹੋਰ ਜ਼ਿਲਿਆਂ ਨਾਲ ਸੰਬੰਧਤ ਹਨ।ਦੱਸਣਯੋਗ ਹੈ ਕਿ ਅੱਜ ਪ੍ਰਾਪਤ ਹੋਏ ਨਤੀਜੇ ਮਿਤੀ 24 ਅਤੇ 25 ਜੂਨ ਨੂੰ ਭੇਜੇ ਗਏ ਬਕਾਇਆ ਨਮੂਨਿਆਂ ਨਾਲ ਸੰਬੰਧਤ ਹਨ।
                     ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ `ਮਿਸ਼ਨ ਫਤਹਿ` ਤਹਿਤ ਲੋਕਾਂ ਨੂੰ ਕੋਵਿਡ 19 ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਜ਼ਿਲਾ ਲੁਧਿਆਣਾ ਵਿੱਚ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ।ਅੱਜ ਤੱਕ ਜ਼ਿਲਾ ਲੁਧਿਆਣਾ ਨਾਲ ਸੰਬੰਧਤ 485 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ।
                 ਉਨਾਂ ਕਿਹਾ ਕਿ ਜ਼ਿਲਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 29491 ਨਮੂਨੇ ਲਏ ਗਏ ਹਨ, ਜਿਨਾਂ ਵਿਚੋਂ 27236 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨਾਂ ਵਿਚੋਂ 26331 ਨਤੀਜੇ ਨੈਗਟਿਵ ਆਏ ਹਨ, ਜਦਕਿ 2255 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਮੌਜ਼ੂਦਾ ਸਮੇਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ 728 ਮਾਮਲੇ ਪਾਜ਼ਟਿਵ ਪਾਏ ਗਏ ਹਨ, ਜਦਕਿ 177 ਮਰੀਜ਼ ਹੋਰ ਜ਼ਿਲਿਆਂ ਨਾਲ ਸੰਬੰਧਤ ਹਨ।ਉਨਾਂ ਕਿਹਾ ਕਿ ਬਦਕਿਸਮਤੀ ਨਾਲ 19 ਮੌਤਾਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ ਅਤੇ 17 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ।ਹੁਣ ਤੱਕ ਜ਼ਿਲਾ ਲੁਧਿਆਣਾ ਨਾਲ ਸੰਬੰਧਤ 485 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
                  ਉਨਾਂ ਕਿਹਾ ਕਿ ਹੁਣ 13032 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜ਼ੂਦਾ ਸਮੇਂ ਵੀ 3514 ਵਿਅਕਤੀ ਇਕਾਂਤਵਾਸ ਹਨ।ਅੱਜ ਵੀ 140 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਜ਼ਿਲਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ।ਇਨਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ।ਇਸੇ ਤਰਾਂ ਅੱਜ ਵੀ 1106 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।ਜਿਨਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
                    ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ `ਤੇ ਪਾਲਣਾ ਕਰਨ।ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …