ਧੂਰੀ, 27 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੀ.ਐਸ.ਈ.ਬੀ ਜੁਆਇੰਟ ਫੋਰਮ ਪੰਜਾਬ ਦੇ ਸੱਦੇ ‘ਤੇ ਥਰਮਲ ਪਲਾਂਟ ਬਠਿੰਡਾ ਦੀ 1764 ਏਕੜ ਜ਼ਮੀਨ ਦੀ
ਤਿਆਰੀ ਵਿੱਚ ਲੱਗੀ ਪੰਜਾਬ ਸਰਕਾਰ ਵਿਰੁੱਧ ਮੰਡਲ ਦਫਤਰ ਧੂਰੀ ਦੇ ਗੇਟ ‘ਤੇ ਦਲਵੀਰ ਸਿੰਘ ਘਨੌਰ, ਕੁਲਵੰਤ ਸਿੰਘ ਕੌਲਸੇੜੀ ਅਤੇ ਅਮਰਜੀਤ ਸਿੰਘ ਦੀ ਅਗੁਵਾਈ ਹੇਠ ਅਰਥੀ ਫੂਕ ਰੋਸ ਰੈਲੀ ਕੀਤੀ ਗਈ।ਵੱਖ-ਵੱਖ ਬੁਲਾਰਿਆਂ ਨੇ ਥਰਮਲ ਦੀ ਕੀਮਤੀ ਜ਼ਮੀਨ ਵੇਚਣ ਦੇ ਵਿਰੋਧ ਵਿੱਚ ਸੂਬਾ ਸਰਕਾਰ ਅਤੇ ਮਨਪ੍ਰੀਤ ਸਿੰਘ ਬਾਦਲ ਖਜਾਨਾ ਮੰਤਰੀ ਦੇ ਖਿਲਾਫ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਬੋਰਡ ਮੈਨੇਜਮੈਂਟ ਦਾ ਜੱਥੇਬੰਦੀਆਂ ਨਾਲ ਸਮਝੌਤਾ ਹੋਇਆ ਸੀ ਕਿ ਥਰਮਲ ਵਾਲੀ ਜਗਾ੍ਹ ‘ਤੇ ਇੱਕ ਸੋਲਰ ਪਲਾਂਟ ਸਥਾਪਿਤ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਮੈਨੇਜਮੈਂਟ ਨੇ ਥਰਮਲ ਪਲਾਂਟ ਦੇ ਨਵੀਨੀਕਰਨ ‘ਤੇ ਕਰੋੜਾਂ ਰੁਪਏ ਖਰਚੇ ਸਨ।ਉਹਨਾਂ ਕਿਹਾ ਕਿ ਥਰਮਲ ਤੋਂ ਪੈਦਾ ਹੋਣ ਵਾਲੀ ਬਿਜ਼ਲੀ ਸਰਕਾਰ ਨੂੰ ਬਹੁਤ ਸਸਤੀ ਪੈਂਦੀ ਹੈ।
ਇਸ ਮੌਕੇ ਜਸਪਾਲ ਸਿੰਘ ਖੁਰਮੀ, ਗੁਰਪਾਲ ਸਿੰਘ, ਸਵਰਨ ਸਿੰਘ, ਬਲਜੀਤ ਦਾਸ ਆਦਿ ਨੇ ਥਰਮਲ ਨੂੰ ਵੇਚੇ ਜਾਣ ਦਾ ਫੈਸਲਾ ਰੱਦ ਕਰਨ ਦੀ ਮੰਗ ਕੀਤੀ।
Check Also
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …
Punjab Post Daily Online Newspaper & Print Media