ਸੰਗਰੂਰ, 27 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਥਰਮਲ ਪਲਾਂਟ ਬਠਿੰਡਾ ਦੀ ਜ਼ਮੀਨ ਵੇਚਣ ਦੇ ਫ਼ੈਸਲੇ ਖਿਲਾਫ਼ ਅੱਜ
ਪਾਵਰਕਾਮ ਸਬ ਡਵੀਜ਼ਨ ਦਫ਼ਤਰ ਲੌਂਗੋਵਾਲ ਪਾਵਰਕਾਮ ਮੁਲਾਜ਼ਮ ਜਥੇਬੰਦੀਆਂ ਦੇ ਜੁਆਇੰਟ ਫੋਰਮ ਦੇ ਸੱਦੇ ‘ਤੇ ਬਿਜਲੀ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਅਰਥੀ ਫੁਕੀ ਗਈ ਅਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ।ਆਪਣੇ ਭਾਸ਼ਣ ਦੌਰਾਨ ਦੱਖਣ ਜੋਨ ਦੇ ਸਕੱਤਰ ਬਲਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਬਠਿੰਡਾ ਥਰਮਲ ਦੀ 1764 ਏਕੜ ਜਮੀਨ ਪੁੱਡਾ ਨੂੰ ਦੇਣ ਦੀ ਤਿਆਰੀ ਕਰ ਰਹੀ ਹੈ ਜਿਸ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਜੇ ਸੂਬੇ ‘ਚ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਬਠਿੰਡਾ ਥਰਮਲ ਪਲਾਂਟ ਦੀਆਂ ਚਿਮਨੀਆ ਵਿੱਚੋਂ ਧੂੰਆਂ ਨਿਕਲਦਾ ਰਹੇਗਾ।ਪਰ ਹੁਣ ਸਰਕਾਰ ਆਪਣੇ ਹੀ ਕੀਤੇ ਵਾਅਦੇ ਤੋਂ ਭੱਜ ਰਹੀ ਹੈ।ਇਸੇ ਤਰਾਂ ਕੇਂਦਰ ਸਰਕਾਰ ਬਿਜਲੀ ਐਕਟ 2020 ਪਾਸ ਕਰਨ ਜਾ ਰਹੀ ਹੈ, ਜੋ ਕਿ ਬਿਜਲੀ ਵਰਤਣ ਵਾਲੇ ਖਪਤਕਾਰਾਂ ਲਈ ਅਤਿ ਖਤਰਨਾਕ ਹੈ ਸੈੰਟਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਇਹ ਸਭ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਇੰਨਾ ਲੋਕ ਮਾਰੂ ਫੈਸਲਿਆਂ ਨੂੰ ਵਾਪਸ ਲਵੇ ਨਹੀ ਸਘੰਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਦੱਖਣ ਜੋਨ ਆਗੂ ਗੁਰਮੀਤ ਸਿੰਘ ਭੁੱਲਰ, ਪ੍ਰਧਾਨ ਲਖਵੀਰ ਸਿੰਘ ਯੋਗੇਸ਼ ਗਰਗ ਪ੍ਰਧਾਨ ਐਮ.ਐਸ.ਯੂ ਲਵਜੋਤ ਕੋਸ਼ਲ, ਵਰਿੰਦਰ ਕੁਮਾਰ ਡਵੀਜ਼ਨ ਸਕੱਤਰ, ਐਮ.ਐਸ.ਯੂ ਗਗਨਪ੍ਰੀਤ ਕੌਰ, ਕੈਸ਼ੀਅਰ ਅਸ਼ਵਨੀ ਜੈਨ, ਸਤਿਆ ਦੇਵੀ, ਲਖਵਿੰਦਰ ਕੌਰ, ਜਰਨੈਲ ਸਿੰਘ, ਮੰਡਲ ਸਕੱਤਰ ਅਵਤਾਰ ਸਿੰਘ, ਗੁਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਗੁਰਤੇਜ ਸਿੰਘ, ਲੱਕੀ ਸ਼ਰਮਾ, ਹਾਕਮ ਦਾਸ, ਸ਼ਿਵ, ਰੋਹੀ ਸਿੰਘ, ਅਮਨਦੀਪ, ਬੇਅੰਤ ਸਿੰਘ, ਰਜਿੰਦਰ ਸਿੰਘ, ਅਜੈਬ ਸਿੰਘ, ਜਗਤਾਰ ਸਿੰਘ, ਰਘਵੀਰ ਚੰਦ ਸ਼ਰਮਾ, ਰਜਿੰਦਰ ਸਿੰਘ, ਕੁਲਦੀਪ ਸਿੰਘ, ਮੰਗਤ ਰਾਮ, ਰਜਿੰਦਰ ਸਿੰਘ ਗਿੱਲ, ਜਗਮੇਲ ਸਿੰਘ, ਜਰਨੈਲ ਸਿੰਘ, ਕਰਮਜੀਤ ਸਿੰਘ ਆਦਿ ਹਾਜ਼ਰ ਸਨ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media