Wednesday, August 12, 2026

ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਹਰੇਕ ਵਿਅਕਤੀ ਮਾਸਕ ਦਾ ਕਰੇ ਪ੍ਰਯੋਗ ਤੇ ਬਣਾਈ ਰੱਖੇ ਸਮਾਜਿਕ ਦੂਰੀ – ਜੋਗਿੰਦਰ ਪਾਲ

ਪਠਾਨਕੋਟ, 27 ਜੂਨ (ਪੰਜਾਬ ਪੋਸਟ ਬਿਊਰੋ) – ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਵਾਈਰਸ ਦੇ ਵਿਸਥਾਰ ਨੂੰ ਰੋਕਣ ਦੇ ਲਈ ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਦੇ ਨਾਲ ਨਾਲ ਜਿਲ੍ਹਾ ਪਠਾਨਕੋਟ ਅੰਦਰ ‘ਮਿਸ਼ਨ ਫ਼ਤਿਹ’ ਚਲਾਇਆ ਜਾ ਰਿਹਾ ਰਿਹਾ ਹੈ ਅਤੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਅਤੇ ਇਸਦੇ ਫੈਲਾਅ ਨੂੰ ਰੋਕਣ ਦੇ ਲਈ ਜਾਗਰੁਕ ਕੀਤਾ ਜਾ ਰਿਹਾ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨੀ ਜਰੂਰੀ ਬਣਾਇਆ ਜਾਵੇ।
                   ਉਨ੍ਹਾਂ ਕਿਹਾ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਇਹ ਜ਼ਰੂਰੀ ਹੈ ਕਿ ਹਰ ਵਿਅਕਤੀ ਜਨਤਕ ਥਾਵਾਂ ’ਤੇ ਜਾਣ ਸਮੇਂ ਮਾਸਕ ਪਹਿਨੇ ਅਤੇ ਉਚਿਤ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰੇ।ਉਨਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵਧੇਰੇ ਜਾਗਰੂਕ ਤੇ ਸੁਚੇਤ ਹੋਣ ਦੀ ਲੋੜ ਹੈ।ਉਨਾਂ ਕਿਹਾ ਅਗਰ ਕੋਈ ਕੰਮ ਨਾ ਹੋਵੇ ਤਾਂ ਘਰ੍ਹਾ ਅੰਦਰ ਹੀ ਰਿਹਾ ਜਾਵੇ ਅਤੇ ਘਰਾਂ ਤੋਂ ਬਾਹਰ ਨਾ ਨਿਕਲੋ।ਉਨ੍ਹਾਂ ਕਿਹਾ ਕਿ ਅਗਰ ਕਿਸੇ ਜਰੂਰੀ ਕਾਰਜ ਲਈ ਬਾਹਰ ਜਾਣ ਦੀ ਲੋੜ ਵੀ ਪੈਂਦੀ ਹੈ ਤਾਂ ਮਾਸਕ ਜਰੂਰੀ ਪਾਇਆ ਜਾਵੇ।ਉਨ੍ਹਾ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਖੇਤਾਂ ਵਿੱਚ ਕੰਮ ਕਰਦਿਆਂ ਵੀ ਮਾਸਕ ਦਾ ਪ੍ਰਯੋਗ ਕੀਤਾ ਜਾਵੇ।ਉਨਾਂ ਕਿਹਾ ਕਿ ਦੁਕਾਨਦਾਰ, ਦੁਕਾਨਾਂ ਵਿਚ ਸ਼ੋਸਲ ਡਿਸਟੈਂਸ ਮੈਨਟੇਨ ਕਰਕੇ ਰੱਖਣ ਅਗਰ ਦੁਕਾਨ ਵਿਚ ਜਗ੍ਹਾ ਥੋੜੀ ਹੈ ਤਾਂ ਗਾਹਕਾਂ ਦੀ ਲਾਈਨ ਲਗਾਈ ਜਾਵੇ, ਇਸ ਦੇ ਲਈ ਇੱਕ ਨਿਸਚਿਤ ਦੂਰੀ ਬਣਾ ਕੇ ਦੁਕਾਨਾਂ ਦੇ ਬਾਹਰ ਗੋਲ ਸਰਕਲ ਬਣਾਏ ਜਾ ਸਕਦੇ ਹਨ।ਉਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਜਾਰੀ ਸਾਵਧਾਨੀਆਂ ਅਪਣਾ ਕੇ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕਦਾ ਹੈ ਅਤੇ ਕੋਰੋਨਾ ਵਾਇ੍ਰਸ ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ।
                   ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜੇਕਰ ਅਸੀ ਮਾਸਕ ਦੀ ਵਰਤੋਂ ਕਰੀਏ, ਸ਼ੋਸਲ ਡਿਸਟੈਂਸ ਮੈਨਟੇਨ ਕਰਕੇ ਰੱਖੀਏ ਅਤੇ ਆਪਣੇ ਮੂੰਹ, ਨੱਕ ਤੇ ਅੱਖਾਂ ਨੂੰ ਹੱਥ ਲਾਉਣ ਤੋਂ ਪਹਿਲਾਂ ਹੱਥਾਂ ਨੂੰ ਸਾਬੁਣ ਨਾਲ ਚੰਗੀ ਤਰਾਂ ਸਾਫ ਕਰ ਲਈਏ ਤਾਂ ਕੋਰੋਨਾ ਵਾਇਰਸ ਤੋਂ ਕਾਫੀ ਹੱਦ ਤਕ ਬਚਾਅ ਕੀਤਾ ਜਾ ਸਕਦਾ ਹੈ ਅਤੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਵੀ ਕਾਮਯਾਬ ਬਣਾਉਣ ਵਿੱਚ ਸਾਡਾ ਬਹੂੁਤ ਵੱਡਾ ਯੋਗਦਾਨ ਹੋ ਸਕਦਾ ਹੈ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …