ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕਾਰਸੇਵਾ ਸੰਪਰਦਾ ਬਾਬਾ ਹਰਬੰਸ ਸਿੰਘ ਦਿੱਲੀ ਵਾਲਿਆਂ ਵੱਲੋਂ ਬਾਬਾ ਬਚਨ ਸਿੰਘ ਤੇ ਬਾਬਾ ਮਹਿੰਦਰ
ਸਿੰਘ ਨੇ ਦਿੱਲੀ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਲੰਗਰ ਲਈ 60 ਕੁਇੰਟਲ ਆਟਾ ਭੇਟ ਕੀਤਾ।ਇਹ ਸੇਵਾ ਲੈ ਕੇ ਪੁੱਜੇ ਦਿੱਲੀ ਨਿਵਾਸੀ ਭਾਈ ਹਰਪ੍ਰੀਤ ਸਿੰਘ ਹੈਪੀ ਨੂੰ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਮਨਜੀਤ ਸਿੰਘ ਬਾਠ ਨੇ ਕਾਰਸੇਵਾ ਸੰਪਰਦਾ ਅਤੇ ਦਿੱਲੀ ਦੀਆਂ ਸੰਗਤਾਂ ਦਾ ਰਸਦਾਂ ਭੇਜਣ ’ਤੇ ਧੰਨਵਾਦ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਅਮਰ ਸਿੰਘ ਤੇ ਭਾਈ ਮਲਕੀਤ ਸਿੰਘ ਸਖੀਰਾ, ਭਾਈ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media