Wednesday, August 12, 2026

ਏ.ਡੀ.ਸੀ ਫਿਰੋਜ਼ਪੁਰ ਨੇ ਕੋਰੋਨਾ ਵਾਇਰਸ ਵਿਰੁੱਧ ਜਿੱਤੀ ਲੜਾਈ, ਰਿਪੋਰਟ ਆਈ ਨੈਗੇਟਿਵ

ਰਿਪੋਰਟ ਪੋਜ਼ਿਟਿਵ ਆਉਣ ਤੋਂ ਬਾਅਦ ਹੋਮ ਆਈਸੋਲੇਸ਼ਨ ਸਨ ਰਵਿੰਦਰਪਾਲ ਸਿੰਘ ਸੰਧੂ

ਫਿਰੋਜ਼ਪੁਰ, 28 ਜੂਨ (ਪੰਜਾਬ ਪੋਸਟ ਬਿਊਰੋ) – ਫਿਰੋਜ਼ਪੁਰ ਏ.ਡੀ.ਸੀ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ ਨੇ ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ ਜਿੱਤ ਲਈ ਹੈ।ਉਨ੍ਹਾਂ ਦੀ ਕੋਰੋਨਾ ਟੈਸਟ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ।ਕੁੱਝ ਦਿਨ ਪਹਿਲਾਂ, ਏ.ਡੀ.ਸੀ (ਵਿਕਾਸ) ਦੀ ਕੋਰੋਨਾ ਟੈਸਟ ਰਿਪੋਰਟ ਪੋਜਿਟਿਵ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹੋਮ ਆਈਸੋਲੇਸ਼ਨ ਰੱਖਿਆ ਗਿਆ ਸੀ। ਉਨ੍ਹਾਂ ਦਾ ਉਥੇ ਘਰ ਵਿਖੇ ਹੀ ਇਲਾਜ ਚੱਲ ਰਿਹਾ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ 26 ਜੂਨ ਨੂੰ ਫਿਰ ਟੈਸਟ ਕੀਤਾ ਗਿਆ ਅਤੇ 27 ਜੂਨ ਨੂੰ ਉਨ੍ਹਾਂ ਦੀ ਟੈਸਟ ਰਿਪੋਰਟ ਨੈਗੇਟਿਵ ਆਈ। ਫਿਲਹਾਲ, ਉਹ ਪੂਰੀ ਤਰ੍ਹਾਂ ਤੰਦਰੁਸਤ ਹਨ ਅਤੇ ਸਰਕਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਏਡੀਸੀ ਸੰਧੂ ਅਗਲੇ ਕੁੱਝ ਦਿਨਾਂ ਤੱਕ ਘਰ ਵਿੱਚ ਇਕਾਂਤਵਾਸ ਰਹਿਣਗੇ।
                 ਕੋਰੋਨਾ ਵਾਇਰਸ ਨੂੰ ਹਰਾਉਣ ਤੋਂ ਬਾਅਦ ਏ.ਡੀ.ਸੀ ਸੰਧੂ ਨੇ ਕਿਹਾ ਕਿ ਵਾਇਰਸ ਨੂੰ ਇਲਾਜ ਦੇ ਨਾਲ-ਨਾਲ ਉੱਚ ਹੋਂਸਲੇ ਦੁਆਰਾ ਹਰਾਇਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਕੋਰੋਨਾ ਰਿਪੋਰਟ ਦੇ ਪੋਜ਼ਟਿਵ ਆਉਣ ਤੋਂ ਬਾਅਦ ਘਬਰਾਉਣ ਦੀ ਕੋਈ ਗੱਲ ਨਹੀਂ ਹੈ, ਪਰ ਸਾਨੂੰ ਸਰਕਾਰ ਵਲੋਂ ਜਾਰੀ ਕੀਤੇ ਕੁੱਝ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨੀ ਜ਼ਰੁਰੀ ਹੈ। ਇਸ ਵਾਇਰਸ ਨੂੰ ਕੁੱਝ ਦਿਨਾਂ ਦੇ ਅੰਦਰ ਇਲਾਜ ਤੋਂ ਬਾਅਦ ਹਰਾਇਆ ਜਾ ਸਕਦਾ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਾਇਰਸ ਖਿਲਾਫ਼ ਚੱਲ ਰਹੀ ਲੜਾਈ ਨੂੰ ਜਿੱਤਣ ਲਈ ਸਰਕਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ, ਜਿਸ ਵਿੱਚ ਸਮਾਜਕ ਦੂਰੀਆਂ, ਮਾਸਕ ਪਹਿਨਣ ਅਤੇ ਹੱਥ ਧੋਣਾ ਸ਼ਾਮਲ ਹਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …