Wednesday, September 30, 2026

ਮਿਸ਼ਨ ਫ਼ਤਿਹ: ਕੋਵਿਡ-19 ਦੇ ਸ਼ੱਕੀ ਮਰੀਜ਼ਾਂ ਨੂੰ ਲੱਭਣ ਲਈ ਹੋ ਰਿਹਾ ਸਰਵੇਖਣ

ਬਲਾਕ ਦੀਆਂ 150 ਤੋਂ ਵੱਧ ਆਸ਼ਾ ਕਰ ਰਹੀਆਂ ਘਰ-ਘਰ ਸਰਵੇਖਣ

ਅਹਿਮਦਗੜ੍ਹ, 28 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਰਾਜ ਕੁਮਾਰ ਦੀ ਅਗਵਾਈ ਹੇਠ ਲੋਕਾਂ ਨੂੰ ਕੋਰੋਨਾਵਾਇਰਸ ਤੋਂ ਬਚਾਉਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਹੀ ਲੜੀ ਤਹਿਤ ਹੁਣ ਕੋਵਿਡ-19 ਦੇ ਸ਼ੱਕੀ ਮਰੀਜ਼ ਲੱਭਣ ਲਈ ਘਰ-ਘਰ ਸਰਵੇਖਣ ਕਰਵਾਇਆ ਜਾ ਰਿਹਾ ਹੈ।
                  ਬਲਾਕ ਫਤਿਹਗੜ੍ਹ ਪੰਜਗਰਾਈਆਂ ਦੇ ਪਿੰਡਾਂ ਵਿੱਚ ਘਰ-ਘਰ ਸਰਵੇਖਣ ਦੇ ਇੰਚਾਰਜ ਸਿਹਤ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਬਲਾਕ ਅਧੀਨ ਆਸ਼ਾ ਵਰਕਰ ਵੱਲੋਂ ਘਰ ਘਰ ਸਰਵੇ ਕੀਤਾ ਜਾ ਰਿਹਾ ਹੈ ਤਾਂ ਕਿ ਕਿਸੇ ਵੀ ਵਿਅਕਤੀ ਨੂੰ ਫਲੂ ਵਰਗੇ ਲੱਛਣਾਂ ਦਾ ਪਤਾ ਲਾ ਕੇ ਕੋਵਿਡ ਦੀ ਜਾਂਚ ਸਮੇਂ ਸਿਰ ਕੀਤੀ ਜਾ ਸਕੇ।ਉਨ੍ਹਾਂ ਦੱਸਿਆ ਕਿ ਬਲਾਕ ਦੇ 99 ਪਿੰਡਾਂ ਵਿਚ 155 ਆਸ਼ਾ ਵਰਕਰ ਵੱਲੋਂ ਸਰਵੇ ਕੀਤਾ ਜਾ ਰਿਹਾ ਹੈ।ਰਿਪੋਰਟਿੰਗ ਇੰਚਾਰਜ ਬੀ.ਐਸ.ਏ ਮਨਦੀਪ ਸਿੰਘ ਵਲੋਂ ਆਸ਼ਾ ਵਰਕਰ ਤੇ ਫੈਸੀਲਿਟੇਟਰ ਨੂੰ ਘਰ-ਘਰ ਨਿਗਰਾਨੀ ਤਹਿਤ ਮੋਬਾਇਲ ਐਪ ਦੀ ਟ੍ਰੇਨਿੰਗ ਦਿੱਤੀ ਗਈ।
                    ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ ਤੇ ਸੋਨਦੀਪ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਿਸ਼ਨ ਫ਼ਤਿਹ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਕੋਰੋਨਾ ਦੇ ਸ਼ੱਕੀ ਮਰੀਜ਼, ਕੁਆਰੰਟੀਨ ਕੀਤੇ ਗਏ ਵਿਅਕਤੀਆਂ ਆਦਿ ਦੇ ਫ਼ੋਨਾਂ ‘ਤੇ ਕੋਵਾ ਐਪ ਡਾਊਨਲੋਡ ਕਰਨਾ ਯਕੀਨੀ ਬਣਾਇਆ ਗਿਆ ਹੈ।
                    ਇਸ ਮੌਕੇ ਸਿਹਤ ਇੰਸਪੈਕਟਰ ਗੁਲਜ਼ਾਰ ਖਾਂ, ਨਿਰਭੈ ਸਿੰਘ, ਕੁਲਵੰਤ ਸਿੰਘ ਤੇ ਰਾਜੇਸ਼ ਰਿਖੀ ਮੌਜੂਦ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …