Thursday, July 9, 2026

ਹੁਣ ਤੱਕ 5.47 ਲੱਖ ਨਸ਼ੇ ਦੇ ਮਰੀਜ਼ਾਂ ਨੇ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ‘ਚ ਕਰਵਾਈ ਰਜਿਸਟਰੇਸ਼ਨ – ਚੇਅਰਮੈਨ ਚੀਮਾ

ਕੋਵਿਡ-19 ਮਹਾਮਾਰੀ ਦੌਰਾਨ 1.32 ਲੱਖ ਨਵੇਂ ਮਰੀਜ਼ ਨਸ਼ਾ ਛੁਡਾਊ ਕੇਂਦਰਾਂ ਵਿਚ ਪੁੱਜੇ

ਬਟਾਲਾ, 28 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨਸ਼ਾ-ਮੁਕਤ ਪੰਜਾਬ ਸਿਰਜਣ ਲਈ ਪੂਰੀ ਤਰਾਂ ਵਚਨਬੱਧ ਅਤੇ ਯਤਨਸ਼ੀਲ ਹੈ।‘ਪੰਜਾਬ ਸਰਕਾਰ

File Photo

ਨੇ ਪਹਿਲੇ ਦਿਨ ਤੋਂ ਹੀ ਸੂਬੇ ਵਿਚ ਨਸ਼ਿਆਂ ਦੀ ਬੀਮਾਰੀ ਵਿਰੁਧ ਜੰਗ ਵਿੱਢੀ ਹੋਈ ਹੈ ਜੋ ਕਾਫ਼ੀ ਹੱਦ ਤਕ ਜਿੱਤੀ ਜਾ ਚੁੱਕੀ ਹੈ।
              ਇਹ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਦਾ ਹੀ ਨਤੀਜਾ ਹੈ ਕਿ ਹੁਣ ਤੱਕ 5.47 ਲੱਖ ਮਰੀਜ਼ਾਂ ਨੇ ਨਸ਼ਿਆਂ ਦੀ ਬੀਮਾਰੀ ਦੇ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ਵਿਚ ਰਜਿਸਟਰੇਸ਼ਨ ਕਰਵਾਈ ਹੈ।
              ਚੇਅਰਮੈਨ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਅਹਿਮ ਟੀਚਾ ਹੈ ਕਿ ਸੂਬੇ ਵਿਚੋਂ ਨਸ਼ਿਆਂ ਦੀ ਜੜ੍ਹ ਪੂਰੀ ਤਰ੍ਹਾਂ ਖਤਮ ਕੀਤੀ ਜਾਵੇ ਅਤੇ ਸਰਕਾਰ ਇਸ ਜ਼ਹਿਰ ਦੀ ਸਪਲਾਈ ਲਾਈਨ ਤੋੜਨ ਵਿਚ ਪੂਰੀ ਤਰਾਂ ਕਾਮਯਾਬ ਹੋਈ ਹੈ।ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ‘ਮਿਸ਼ਨ ਫ਼ਤਹਿ’ ਦੀ ਸਫ਼ਲਤਾ ਲਈ ਸਿਹਤ ਕਾਮੇ ਦਿਨ ਰਾਤ ਡਟੇ ਹੋਏ ਹਨ।ਉਨਾਂ ਦੱਸਿਆ ਕਿ ਕੋਵਿਡ-19 ਮਹਾਮਾਰੀ ਦੌਰਾਨ ਵੀ ਰਾਜ ਸਰਕਾਰ ਨੇ ਨਸ਼ਾ ਪੀੜਤਾਂ ਦੇ ਇਲਾਜ਼ ਲਈ ਸੇਵਾਵਾਂ ਜਾਰੀ ਰੱਖੀਆਂ ਹਨ, ਜਿਸ ਦੌਰਾਨ 1.32 ਲੱਖ ਨਵੇਂ ਮਰੀਜ਼ਾਂ ਨੇ ਨਸ਼ਾ-ਛੁਡਾਊ ਕੇਂਦਰਾਂ ਵਿਚ ਰਜਿਸਟਰੇਸ਼ਨ ਕਰਵਾਈ ਹੈ।ਚੀਮਾ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਵਿਰੋਧੀ ਜੰਗ ਵਿਚ ਸਰਕਾਰ ਦਾ ਡਟ ਕੇ ਸਾਥ ਦੇਣ ਤਾਂ ਜੋ ਸੂਬੇ ਵਿਚੋਂ ਇਸ ਬੀਮਾਰੀ ਨੂੰ ਹਮੇਸ਼ਾਂ ਲਈ ਖ਼ਤਮ ਕਰ ਦਿੱਤਾ ਜਾਵੇ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …