Friday, April 17, 2026

ਮਿਆਰੀ ਸਿੱਖਿਆ ਯਕੀਨੀ ਬਣਾਉਣ ‘ਤੇ ਖਾਸ ਧਿਆਨ ਦਿੱਤਾ ਜਾਵੇਗਾ – ਬਲਬੀਰ ਸਿੰਘ ਸਿੱਧੂ

20 ਲੱਖ ਦੀ ਲਾਗਤ ਨਾਲ ਬਣੀ ਸਰਕਾਰੀ ਪ੍ਰਾਇਮਰੀ ਸਕੂਲ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਐਸ.ਏ.ਐਸ ਨਗਰ (ਮੋਹਾਲੀ), 28 ਜੂਨ (ਪੰਜਾਬ ਪੋਸਟ ਬਿਊਰੋ) – ਸੂਬਾ ਸਰਕਾਰ ਨੇ ਸਿਹਤ ਅਤੇ ਸਿੱਖਿਆ ਨੂੰ ਮੁੱਖ ਖੇਤਰਾਂ ਵਜੋਂ ਰੱਖਿਆ ਹੈ।ਜਿਹਨਾਂ `ਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇਗਾ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਤੇ ਮੁਹਾਲੀ ਤੋਂ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕੱਲ ਦੇਰ ਸ਼ਾਮ ਪਿੰਡ ਸੈਦਪੁਰ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕਰਨ ਮੌਕੇ ਕੀਤਾ।ਮੰਤਰੀ ਨੇ ਕਿਹਾ ਕਿ ਇਸ ਇਮਾਰਤ ‘ਤੇ 20 ਲੱਖ ਰੁਪਏ ਦੀ ਲਾਗਤ ਨਾਲ ਆਈ ਹੈ ਅਤੇ ਇਸ ਦੇ ਉਦਘਾਟਨ ਨਾਲ, ਪਿੰਡ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਪੂਰੀ ਹੋ ਗਈ ਹੈ।
                  ਇਸ ਮੌਕੇ ਮੰਤਰੀ ਨੇ 5 ਲੱਖ ਰੁਪਏ ਦੀ ਲਾਗਤ ਨਾਲ ਬਣੀ ਐਸ.ਸੀ ਧਰਮਸ਼ਾਲਾ ਅਤੇ 10 ਲੱਖ ਰੁਪਏ ਦੀ ਲਾਗਤ ਵਾਲੀ ਫਿਰਨੀ (ਬਾਹਰੀ ਖੇਤਰ) ਦਾ ਉਦਘਾਟਨ ਵੀ ਕੀਤਾ।ਮੰਤਰੀ ਨੇ ਕਿਹਾ ਕਿ ਵਿਕਾਸ ਕੇਂਦਰਿਤ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ ਲੋੜੀਂਦੇ ਫੰਡ ਉਪਲੱਬਧ ਹਨ, ਖਾਸਕਰ ਪੇਂਡੂ ਖੇਤਰ ਵਿੱਚ ਕਿਉਂਕਿ ਇਹ ਖੇਤਰ ਸੂਬੇ ਦੇ ਅਰਥਚਾਰੇ ਦੀ ਰੀੜ ਦੀ ਹੱਡੀ ਹੈ।
              ਮੰਤਰੀ ਨੇ ਇਸ ਮੌਕੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡ ਵਿੱਚ ਹੋਣ ਵਾਲੇ ਵਿਕਾਸ ਮੁਖੀ ਕੰਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸ਼ੁਰੂਆਤ ਅਤੇ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ।
               ਇਸ ਮੌਕੇ ਹੋਰਨਾਂ ਤੋਂ ਇਲਾਵਾ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਰਪੰਚ (ਸੈਦਪੁਰ) ਬਲਵੀਰ ਕੌਰ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਮਨਦੀਪ ਸਿੰਘ ਗੋਲਡੀ, ਸਾਬਕਾ ਸਰਪੰਚ ਸੁਰਜੀਤ ਸਿੰਘ, ਭੁਪਿੰਦਰ ਕੌਰ, ਰਣਜੀਤ ਸਿੰਘ, ਧਰਮ ਸਿੰਘ, ਗੁਰਜੀਤ ਸਿੰਘ, ਸਤਨਾਮ ਸਿੰਘ (ਸਾਰੇ ਪੰਚ), ਮਾਸਟਰ ਰਣਧੀਰ ਸਿੰਘ, ਹਰਜੰਗ ਸਿੰਘ, ਅਜੈਬ ਸਿੰਘ, ਬੀ.ਡੀ.ਪੀ.ਓ ਖਰੜ ਹਿਤਨ ਕਪਿਲਾ ਅਤੇ ਐਸ.ਡੀ.ਓ ਪੀ.ਡਬਲਯੂ.ਡੀ (ਬੀ.ਐਂਡ.ਆਰ) ਸੁਨੀਲ ਕੁਮਾਰ ਸ਼਼ਾਮਲ ਸਨ।

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …