Sunday, December 22, 2024

ਜਿਲਾ ਲੁਧਿਆਣਾ ਵਿੱਚ 21 ਹੋਰ ਮਰੀਜ਼ ਤੰਦਰੁਸਤ ਹੋਏ

ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ – ਡੀ.ਸੀ

ਲੁਧਿਆਣਾ, 30 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਦੱਸਿਆ ਹੈ ਕਿ ਪਿਛਲੇ 24 ਘੰਟਿਆਂ ਦੌਰਾਨ 21 ਹੋਰ ਮਰੀਜ਼ਾਂ ਦੇ ਠੀਕ ਹੋਣ ਨਾਲ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਇਸ ਤੋਂ ਇਲਾਵਾ ਅੱਜ ਇਸ ਬਿਮਾਰੀ ਨਾਲ ਸੰਬੰਧਤ 44 ਹੋਰ ਮਾਮਲੇ ਸਾਹਮਣੇ ਆਏ ਹਨ, ਜੋ ਕਿ ਜ਼ਿਲਾ ਲੁਧਿਆਣਾ ਅਤੇ ਹੋਰ ਜ਼ਿਲਿਆਂ ਨਾਲ ਸੰਬੰਧਤ ਹਨ।
         ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ `ਮਿਸ਼ਨ ਫਤਹਿ` ਤਹਿਤ ਲੋਕਾਂ ਨੂੰ ਕੋਵਿਡ 19 ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਜ਼ਿਲਾ ਲੁਧਿਆਣਾ ਵਿੱਚ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ।ਅੱਜ 30 ਜੂਨ ਤੱਕ ਜ਼ਿਲਾ ਲੁਧਿਆਣਾ ਨਾਲ ਸੰਬੰਧਤ 592 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ।
              ਉਨਾਂ ਕਿਹਾ ਕਿ ਜ਼ਿਲਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 32902 ਨਮੂਨੇ ਲਏ ਗਏ ਹਨ, ਜਿਨਾਂ ਵਿੱਚੋਂ 32191 ਦੀ ਰਿਪੋਰਟ ਪ੍ਰਾਪਤ ਹੋਈ ਹੈ।ਇਨਾਂ ਵਿਚੋਂ 31152 ਨਤੀਜੇ ਨੈਗੇਟਿਵ ਆਏ ਹਨ, ਜਦਕਿ 711 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ 840 ਮਾਮਲੇ ਪਾਜ਼ਟਿਵ ਪਾਏ ਗਏ ਹਨ, ਜਦਕਿ 198 ਮਰੀਜ਼ ਹੋਰ ਜ਼ਿਲਿਆਂ ਨਾਲ ਸੰਬੰਧਤ ਹਨ।ਉਨਾਂ ਕਿਹਾ ਕਿ ਬਦਕਿਸਮਤੀ ਨਾਲ 20 ਮੌਤਾਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ ਅਤੇ 23 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ।ਹੁਣ ਤੱਕ ਜ਼ਿਲਾ ਲੁਧਿਆਣਾ ਨਾਲ ਸੰਬੰਧਤ 592 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ।
               ਉਨਾਂ ਕਿਹਾ ਕਿ ਹੁਣ 13774 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 10897 ਵਿਅਕਤੀ ਇਕਾਂਤਵਾਸ ਹਨ।ਅੱਜ ਵੀ 162 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਜ਼ਿਲਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ।ਇਨਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ।ਇਸੇ ਤਰਾਂ ਅੱਜ ਵੀ 638 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।ਜਿਨਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
                 ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਪਾਲਣਾ ਕਰਨ।ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …