Sunday, December 22, 2024

ਚੌਂਕੀ ਇੰਚਾਰਜ਼ ਜਤਿੰਦਰ ਸਿੰਘ ਨੂੰ ਕੀਤਾ ਸਨਮਾਨਿਤ

ਜੰਡਿਆਲਾ ਗੁਰੂ, 1 ਜੁਲਾਈ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਥਾਣਾ ਜੰਡਿਆਲਾ ਗੁਰੂ ਅਧੀਨ ਆਉਦੀ ਗਹਿਰੀ ਮੰਡੀ ਦੇ ਚੋਂਕੀ ਇੰਚਾਰਜ ਏ.ਐਸ.ਆਈ ਜਤਿੰਦਰ ਸਿੰਘ ਵੱਲੋਂ ਇਲਾਕੇ ਅੰਦਰ ਚੰਗੀਆਂ ਸੇਵਾਵਾਂ ਦੇਣ ਕਰਕੇ ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਦੀਪ ਬਾਠ ਨੇ ਆਪਣੀ ਟੀਮ ਨਾਲ ਸਾਂਝੇ ਤੌਰ ’ਤੇ ਉਨਾਂ ਨੂੰ ਸਨਮਾਨਿਤ ਕੀਤਾ।ਗੱਲਬਾਤ ਕਰਦਿਆਂ ਬਾਠ ਨੇ ਕਿਹਾ ਕਿ ਜਤਿੰਦਰ ਸਿੰਘ ਬਹੁਤ ਹੀ ਚੰਗੇ ਇਨਸਾਨ ਹਨ ਤੇ ਹਲਕੇ ਦੇ ਲੋਕ ਉਨ੍ਹਾਂ ਦੀਆਂ ਜਨਤਾ ਪ੍ਰਤੀ ਕੀਤੀਆਂ ਸੇਵਾਵਾਂ ਤੋਂ ਖੁਸ਼ ਹਨ।ਬਾਠ ਨੇ ਦੱਸਿਆ ਕਿ ਜਤਿੰਦਰ ਸਿੰਘ ਨੇ ਕੋਰੋਨਾ ਮਹਾਮਾਰੀ ਦੇ ਚਲਦੇ ਗਹਿਰੀ ਅਤੇ ਆਸ ਪਾਸ ਦੇ ਇਲਾਕੇ ਅੰਦਰ ਲੋਕਾਂ ਨੂੰ ਆਪਣੇ ਵੱਲੋਂ ਫ੍ਰੀ ਮਾਸਕ ਵੀ ਵੰਡੇ।
               ਇਸ ਮੌਕੇ ਉਪ ਪ੍ਰਧਾਨ ਸੋਨ ਭੰਗਵਾ ਸੰਜੀਵ ਲਾਡੀ, ਰਾਜ ਕੁਮਾਰ, ਪੰਡਿਤ ਹੈਪੀ, ਕੰਵਲਜੀਤ ਬਾਠ, ਤਰਲੋਕ ਕੁਮਾਰ ਗੁਗੀ, ਹਰਜੀਤ ਸਿੰਘ, ਕਾਬਲ ਸਿੰਘ, ਮਨਜਿੰਦਰ ਸਿੰਘ ਆਦਿ ਹਾਜਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …